ਦੇਸ਼ ਭਰ ਵਿੱਚ 51 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ

ਪਟਿਆਲਾ, 28 ਅਕਤੂਬਰ : 10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਪਹਿਲੇ ਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 50 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ।

ਪਟਿਆਲਾ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਨਿਯੁਕਤੀ ਪੱਤਰ ਵੰਡੇ
ਪਟਿਆਲਾ, 28 ਅਕਤੂਬਰ : 10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਪਹਿਲੇ ਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 50 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 51,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ  ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵਰਚੁਅਲ ਮੋਡ ਰਾਹੀਂ ਸੰਬੋਧਨ ਵੀ ਕੀਤਾ।
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ।
 ਇਹ ਮੈਗਾ ਈਵੈਂਟ  ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐੱਲ ਡਬਲਿਊ.) ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ । ਇਸ "ਰੋਜ਼ਗਾਰ ਮੇਲੇ" ਦੌਰਾਨ ਵਣਜ ਅਤੇ ਉਦਯੋਗ ਰਾਜ ਮੰਤਰੀ  ਸੋਮ ਪ੍ਰਕਾਸ਼ ਪੰਜਾਬ ਅਤੇ ਆਸ ਪਾਸ ਦੇ ਖੇਤਰਾਂ ਤੋਂ 20 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਵਿੱਚੋਂ 16 ਨਵ ਨਿਯੁਕਤ ਵਿਅਕਤੀਆਂ ਨੂੰ ਪੀ.ਐਲ.ਡਬਲਿਊ. ਪਟਿਆਲਾ, 04 ਹੋਰ ਕੇਂਦਰ ਸਰਕਾਰ ਦੇ ਵਿਭਾਗਾਂ ਵਿੱਚ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤੀ ਦਿੱਤੀ ਗਈ ।
ਇਹ ਭਰਤੀ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਖੁਦ ਅਤੇ ਭਰਤੀ ਏਜੰਸੀਆਂ ਜਿਵੇਂ ਕਿ ਯੂ.ਪੀ.ਐਸ.ਸੀ., ਐਸ.ਐਸ.ਸੀ.ਤੇ ਰੇਲਵੇ ਭਰਤੀ ਬੋਰਡ ਦੁਆਰਾ ਕੀਤੀ ਗਈ । ਤੇਜ਼ੀ ਨਾਲ ਭਰਤੀ ਲਈ, ਚੋਣ ਪ੍ਰਕਿਰਿਆਵਾਂ ਨੂੰ ਸਰਲ ਅਤੇ ਤਕਨੀਕੀ ਤੌਰ 'ਤੇ ਕੁਸ਼ਲ ਬਣਾਇਆ ਗਿਆ ਹੈ।
ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਲਈ ਇਕੱਤਰ ਹੋਏ ਨਵ-ਨਿਯੁਕਤ ਨੌਜਵਾਨ ਲੜਕੇ-ਲੜਕੀਆਂ ਵਿੱਚ ਪ੍ਰਧਾਨ ਮੰਤਰੀ ਦੇ ਇਸ ਮਿਸ਼ਨ ਨਿਯੁਕਤੀ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਨਿਯੁਕਤੀ ਮਿਲਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।