ਮਹਾਰਿਸ਼ੀ ਵਾਲਮੀਕੀ ਜੀ ਨੇ ਸਾਨੂੰ ਦਾਨ ਅਤੇ ਤਪੱਸਿਆ ਦੀ ਮਹੱਤਤਾ ਬਾਰੇ ਗਿਆਨ ਦਿੱਤਾ : ਬਲਬੀਰ ਸਿੰਘ ਸਿੱਧੂ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਸੈਕਟਰ 70 ਵਿਖੇ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 28 ਅਕਤੂਬਰ - ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਲਕਾ ਮੁਹਾਲੀ ਅੰਦਰ ਵੱਖ ਵੱਖ ਥਾਵਾਂ ਤੇ ਆਯੋਜਿਤ ਧਾਰਮਿਕ ਸਮਾਰੋਹਾਂ ਵਿਚ ਸ਼ਿਰਕਤ ਕੀਤੀ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੀ ਮੂਰਤੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।

ਇਸ ਦੌਰਾਨ ਸਥਾਨਕ ਸੈਕਟਰ 70 (ਮਟੌਰ) ਵਿਖੇ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਲੋਕ ਗਾਇਕ ਰਾਮ ਸਿੰਘ ਅਲਬੇਲਾ ਨੇ ਪਰਮਾਤਮਾ ਦਾ ਗੁਣਗਾਨ ਕਰਦੇ ਹੋਏ ਮਹਾਰਿਸ਼ੀ ਵਾਲਮੀਕਿ ਜੀ ਦੇ ਜੀਵਨ ਤੇ ਚਾਨਣਾ ਪਾਇਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ. ਸਿੱਧੂ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕੀ ਜੀ ਨੇ ਸਾਨੂੰ ਦਾਨ ਅਤੇ ਤਪੱਸਿਆ ਦੀ ਮਹੱਤਤਾ ਬਾਰੇ ਗਿਆਨ ਦਿੱਤਾ ਤੇ ਮਹਾਰਿਸ਼ੀ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹਰੇਕ ਮਨੁੱਖ ਆਪਣਾ ਜੀਵਨ ਸਫਲਾ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਮਹਾਰਿਸ਼ੀ ਵਾਲਮੀਕੀ ਜੀ ਦੇ ਕਾਰਨ ਹੀ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਅਤੇ ਮਾਤਾ ਸੀਤਾ ਜੀ ਬਾਰੇ ਗਿਆਨ ਹਾਸਲ ਹੋਇਆ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਸ. ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਮਾਰਕੀਟ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ, ਪ੍ਰਦੀਪ ਸੋਨੀ, ਅਮਰੀਕ ਸਿੰਘ ਸਾਬਕਾ ਸਰਪੰਚ, ਕੌਂਸਲਰ ਸੁੱਚਾ ਸਿੰਘ ਕਲੌੜ, ਪਹਿਲਵਾਨ ਲਖਮੀਰ ਸਿੰਘ ਬੈਦਵਾਣ, ਵਰਿੰਦਰ ਸਿੰਘ ਨੰਨਾ, ਬਲਜਿੰਦਰ ਸਿੰਘ ਪੱਪੂ, ਤਰਸੇਮ ਖਾਨ, ਮੇਵਾ ਸਿੰਘ ਬੈਦਵਾਣ, ਹਰਮਿੰਦਰ ਸਿੰਘ ਬਿੰਦਾ, ਮੱਖਣ ਸਿੰਘ, ਦਿਲਵਰ ਖਾਨ, ਜਗਤਾਰ ਸਿੰਘ, ਵੀਸ਼ੂ ਵੈਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।