ਵਪਾਰ ਮੰਡਲ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ ਵਪਾਰੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਵਿਨੀਤ ਵਰਮਾ

ਐਸ ਏ ਐਸ ਨਗਰ, 30 ਅਕਤੂਬਰ - ਵਪਾਰ ਮੰਡਲ ਐਸ ਏ ਐਸ ਨਗਰ ਦੀ ਇੱਕ ਮੀਟਿੰਗ ਪ੍ਰਧਾਨ ਸ੍ਰੀ ਵਿਨੀਤ ਵਰਮਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾ ਦੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਕੀਤਾ ਗਿਆ।

ਐਸ ਏ ਐਸ ਨਗਰ, 30 ਅਕਤੂਬਰ - ਵਪਾਰ ਮੰਡਲ ਐਸ ਏ ਐਸ ਨਗਰ ਦੀ ਇੱਕ ਮੀਟਿੰਗ ਪ੍ਰਧਾਨ ਸ੍ਰੀ ਵਿਨੀਤ ਵਰਮਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾ ਦੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਕੀਤਾ ਗਿਆ।

ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਦੱਸਿਆ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਹਨਾਂ ਕਿਹਾ ਕਿ ਵਪਾਰੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਅਣਅਧਿਕਾਰਤ ਤੌਰ ਤੇ ਬਾਹਰੋਂ ਕਿਸੇ ਨੂੰ ਨਜਾਇਜ ਕਬਜੇ ਨਹੀਂ ਕਰਨ ਦਿੱਤੇ ਜਾਣਗੇ ਅਤੇ ਨਿਗਮ ਨੂੰ ਵੀ ਕਿਹਾ ਜਾਵੇਗਾ ਕਿ ਦੁਕਾਨਾਂ ਦੇ ਵਰਾਂਡਿਆਂ ਸਾਮ੍ਹਣੇ ਕਿਸੇ ਨੂੰ ਥਾਂ ਨਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਤਿਉਹਾਰਾਂ ਦੌਰਾਨ ਕਿਸੇ ਵੀ ਫੜੀ ਵਾਲੇ ਨੂੰ ਬੈਠਣ ਨਾ ਦਿੱਤਾ ਜਾਵੇ ਅਤੇ ਦੁਕਾਨਦਾਰਾਂ ਨੂੰ ਪੁੱਛੇ ਬਿਨਾ ਕਿਸੇ ਦੀ ਪਰਚੀ ਨਾ ਕੱਟੀ ਜਾਵੇ ਅਤੇ ਸਿਰਫ ਦੁਕਾਨਦਾਰ ਦੇ ਨਾਮ ਅਤੇ ਪਤੇ ਦੀ ਹੀ ਪਰਚੀ ਕੱਟੀ ਜਾਵੇ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸੀਤਲ ਸਿੰਘ (ਚੇਅਰਮੈਨ), ਅਕਬਿੰਦਰ ਸਿੰਘ ਗੋਸਲ (ਸੀਨੀਅਰ ਮੀਤ ਪ੍ਰਧਾਨ), ਫੋਜਾ ਸਿੰਘ (ਖਜਾਂਚੀ), ਦਿਲਪ੍ਰੀਤ ਸਿੰਘ, ਹਰਜੀਤ ਸਿੰਘ, ਹਰੀਸ਼ ਸਿੰਗਲਾ, ਸੁਰੇਸ਼ ਕੁਮਾਰ ਗੋਇਲ, ਰਾਜਪਾਲ ਸਿੰਘ ਚੌਧਰੀ ਵੀ ਹਾਜਿਰ ਸਨ।