
ਮੇਅਰ ਵਲੋਂ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਤੋਂ ਬਾਅਦ ਸ਼ੁਰੂ ਹੋਣ ਵਾਲੀ ਹੜਤਾਲ ਮੁਲਤਵੀ
ਐਸ ਏ ਐਸ ਨਗਰ, 7 ਨਵੰਬਰ - ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ 8 ਤਰੀਕ ਤੋਂ ਕੀਤੀ ਜਾਣ ਵਾਲੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਐਸ ਏ ਐਸ ਨਗਰ, 7 ਨਵੰਬਰ - ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ 8 ਤਰੀਕ ਤੋਂ ਕੀਤੀ ਜਾਣ ਵਾਲੀ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫੈਡਰੇਸ਼ਨ ਦੇ ਜਨਰਲ ਸਕੱਤਰ ਸ੍ਰੀ ਪਵਨ ਗੋਡਿਆਲ ਨੇ ਦੱਸਿਆ ਕਿ ਜਥੇਬੰਦੀ ਵਲੋਂ ਹੜਤਾਲ ਦੇ ਐਲਾਨ ਤੋਂ ਬਾਅਦ ਮੇਅਰ ਅਮਰਜੀਤ ਸਿੰਘ ਸਿੱਧੂ ਵਲੋਂ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਸੰਯੁਕਤ ਕਮਿਸ਼ਨਰ, ਅਸਿਸਟੈਂਟ ਕਮਿਸ਼ਨਰ ਅਤੇ ਸੈਨੀਟੇਸ਼ਨ ਬ੍ਰਾਂਚ ਦੇ ਅਧਿਕਾਰੀ ਸ਼ਾਮਲ ਹੋਏ।
ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਹੋਏ ਫੈਸਲਿਆਂ ਅਤੇ ਮੇਅਰ ਸਾਹਿਬ ਵਲੋਂ ਮੰਗਾਂ ਮੰਨਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ 8 ਤਰੀਕ ਤੋਂ ਸ਼ੁਰੂ ਹੋਣ ਵਾਲੀ ਹੜਤਾਲ 15 ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅਤੇ ਜੇਕਰ 15 ਦਿਨਾਂ ਤੱਕ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਮਜਬੂਰਨ ਜਥੇਬੰਦੀ ਵਲੋਂ 22 ਨਵੰਬਰ ਤੋਂ ਹੜਤਾਲ ਕੀਤੀ ਜਾਵੇਗੀ।
ਮੀਟਿੰਗ ਵਿੱਚ ਇਸ ਮੌਕੇ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਗੁਰਪ੍ਰੀਤ ਸਿੰਘ ਅਤੇ ਅਨਿਲ ਕੁਮਾਰ ਵੀ ਸ਼ਾਮਲ ਹੋਏ।
