ਦੋ ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਸਨੌਰ, 2 ਜਨਵਰੀ - ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਲਕਾ ਸਨੌਰ ਨੂੰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ ਹੇਠ ਲਗਾਤਾਰ ਜੰਗੀ ਪੱਧਰ 'ਤੇ ਵਿਕਾਸ ਚੱਲ ਰਹੇ ਹਨ। ਜਿਨ੍ਹਾਂ ਕੰਮਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆਂ ਕੀਤਾ ਸੀ, ਉਨ੍ਹਾਂ ਨੂੰ ਆਮ ਆਦਮੀ ਦੀ ਸਰਕਾਰ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਸਨੌਰ, ਚੌਰਾ ਰੋਡ 'ਤੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਸ਼ੁਰੂ ਕਰਨ ਮੌਕੇ ਕੀਤਾ । ਇਸ ਮੌਕੇ  ਹਰਜਸ਼ਨ ਸਿੰਘ ਪਠਾਣਮਾਜਰਾ  ਨੇ ਕਿਹਾ ਹੈ ਕਿ ਹਲਕਾ ਸਨੌਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸੀਵਰੇਜ ਦਾ ਸ਼ੁਰੂ ਹੋਇਆ ਕੰਮ ਦੋ ਕਿਲੋਮੀਟਰ ਦੀ ਲੰਬਾਈ ਵਿੱਚ ਹੈ । ਇਸ ਗੰਦੇ ਪਾਣੀ ਦਾ ਸ਼ੁੱਧੀਕਰਨ ਕਰਕੇ ਵੱਡੀ ਨਦੀ ਵਿੱਚ ਡਿਗਦਾ ਕਰ ਦਿੱਤਾ ਜਾਵੇਗਾ। ਇਹ ਕੰਮ ਕੁਝ ਮਹੀਨਿਆਂ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਨੌਰ ਦੇ ਇਰਦ ਗਿਰਦ ਕੋਈ ਵੀ ਕਲੋਨੀ ਸੀਵਰੇਜ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ।
 ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਅਤੇ ਕਸਬਿਆਂ ਨੂੰ ਸ਼ਹਿਰੀ ਦਿਖ ਦਿੱਤੀ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਬਿੱਟੂ , ਪ੍ਰਦੀਪ ਪਠਾਣਮਾਜਰਾ, ਅਮਨ ਢੋਟ, ਮਨਿੰਦਰ ਫਰਾਂਸ ਵਾਲਾ, ਅਮਰ ਸੰਘੇੜਾ ਯੂਥ ਪ੍ਰਧਾਨ, ਸ਼ਾਮ ਸਿੰਘ ਪ੍ਰਧਾਨ, ਯੁਵਰਾਜ ਸਿੰਘ, ਨਰਿੰਦਰ ਤੱਖਰ ਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ।