ਹਲਕਾ ਸਮਾਣਾ ਤੇ ਸਨੌਰ 'ਚ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਪਟਿਆਲਾ, 19 ਨਵੰਬਰ - ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।
ਪਟਿਆਲਾ, 19 ਨਵੰਬਰ - ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।
ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੂਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।
ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ।
ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 'ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਸਰਕਾਰ ਵੱਲੋਂ ਬਚਾਇਆ ਗਿਆ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੋਂ ਇਲਾਵਾ ਕਈ ਨੇਤਾ, ਅਧਿਕਾਰੀ ਤੇ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।
22-05-25 ਸਵੇਰ 01:44:00
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR