ਪਾਵਰਕਾਮ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ 5 ਦਸੰਬਰ ਨੂੰ ਹੜਤਾਲ ਅਤੇ 7 ਦਸੰਬਰ ਦੇ ਧਰਨੇ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ
ਖਰੜ, 2 ਦਸੰਬਰ - ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ (ਭੰਗਲ) ਵੱਲੋਂ ਪਾਵਰ ਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਖਿਲਾਫ 5 ਦਸੰਬਰ ਨੂੰ ਕੀਤੀ ਜਾ ਰਹੀ ਹੜਤਾਲ ਅਤੇ 7 ਦਸੰਬਰ ਨੂੰ ਪਰਿਵਾਰਾਂ ਸਮੇਤ ਪਟਿਆਲਾ ਹੈਡ ਆਫਿਸ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਵੇਗੀ।

ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਰਾਜੇਸ਼ ਕੁਮਾਰ ਮੌੜ, ਵਿੱਤ ਸਕੱਤਰ ਚਮਕੌਰ ਸਿੰਘ, ਸੀਨੀਅਰ ਮੀਤ ਪ੍ਰਧਾਨ ਚੌਧਰ ਸਿੰਘ, ਸਹਾਇਕ ਸਕੱਤਰ ਟੇਕ ਚੰਦ, ਪ੍ਰੈਸ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ (ਭੰਗਲ) ਵੱਲੋਂ ਪਾਵਰ ਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਗਲਤ ਅਤੇ ਬੇਬੁਨਿਆਦ ਝੂਠੇ ਦੋਸ਼ਾਂ ਦੀ ਆੜ ਹੇਠ ਸੀ ਆਰ ਏ 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਨੂੰ ਪਰਖ ਕਾਲ ਸਮਾਂ ਪੂਰਾ ਕਰਨ ਦੇ ਬਾਵਜੂਦ ਰੈਗੂਲਰ ਨਾ ਕਰਨ ਅਤੇ ਪੂਰੀ ਤਨਖਾਹ ਦੇਣ ਤੋਂ ਇਨਕਾਰ ਕਰਨ, ਪਟਿਆਲਾ ਸਰਕਲ ਦੇ ਡਿਸਮਿਸ ਸਾਥੀਆਂ ਦੀ ਬਹਾਲੀ ਦੇ ਹੁਕਮਾਂ ਨੂੰ ਲਗਾਤਾਰ ਲਮਕਾਉਣ, ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੁਹਾਲੀ ਸਰਕਲ ਦੇ ਸਾਥੀਆਂ ਦੀਆਂ ਬਦਲੇ ਦੀ ਭਾਵਨਾ ਵਿੱਚ ਕੀਤੀਆਂ ਵਿਕਟੇਮਾਈਜੇਸ਼ਨਾ ਨੂੰ ਰੱਦ ਕਰਨ ਅਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ 5 ਦਸੰਬਰ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ ਅਤੇ 7 ਦਸੰਬਰ ਨੂੰ ਪਟਿਆਲਾ ਹੈਡ ਆਫਿਸ ਵਿਖੇ ਪਰਿਵਾਰਾਂ ਸਮੇਤ ਧਰਨਾ ਦੇਣ ਦਾ ਫੈਸਲਾ ਕੀਤਾਗਿਆ ਹੈ ਜਿਸਦਾ ਭਰਪੂਰ ਸਮਰਥਨ ਕਰਦਿਆਂ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ 5 ਦਸੰਬਰ ਦੀ ਹੜਤਾਲ ਅਤੇ ਅਤੇ 7 ਦਸੰਬਰ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗੀ।