
ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਆਈਆਂ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਕੀਤੇ ਫੁੱਲ ਭੇਟ
ਹੁਸ਼ਿਆਰਪੁਰ - ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਹੁਸ਼ਿਆਰਪੁਰ ਬੱਸ ਸਟੈਂਡ ਚੌਕ ਵਿਖੇ ਯਾਦ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।
ਹੁਸ਼ਿਆਰਪੁਰ - ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਹੁਸ਼ਿਆਰਪੁਰ ਬੱਸ ਸਟੈਂਡ ਚੌਕ ਵਿਖੇ ਯਾਦ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਰਵਾਏ ਸੈਮੀਨਾਰ ਵਿੱਚ ਬਾਬਾ ਸਾਹਿਬ ਵੱਲੋਂ ਆਮ ਲੋਕਾਂ ਨੂੰ ਕਾਨੂੰਨੀ ਹੱਕ ਦਿਵਾ ਕੇ ਮਜ਼ਬੂਤ ਹੋਣ ਦੀ ਗੱਲ ਕਹੀ ਗਈ। ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਆਈਆਂ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਬਾਬਾ ਸਾਹਿਬ ਦੇ ਵਿਚਾਰਾਂ ਅਤੇ ਸੰਵਿਧਾਨ ਨੂੰ ਜਿੰਦਾ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ: ਅੰਬੇਡਕਰ ਨੇ ਆਮ ਆਦਮੀ ਦੇ ਹੱਕਾਂ ਅਤੇ ਜੀਵਨ ਲਈ ਜੋ ਕੰਮ ਕੀਤਾ ਉਹ ਬੇਮਿਸਾਲ ਹੈ। ਕਮਜ਼ੋਰ ਅਤੇ ਮੱਧ ਵਰਗ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰ ਦੇ ਕੇ ਸਮਾਜਿਕ ਤੌਰ 'ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਗਿਆ ਹੈ। ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰੀ ਢਾਂਚੇ ਦੀ ਉਸਾਰੀ ਵਿੱਚ ਡਾ: ਅੰਬੇਡਕਰ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਦੇ ਸੰਵਿਧਾਨ ਦੇ ਨਿਰਮਾਣ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਇਸ ਮੌਕੇ ਰੇਨੂੰ ਲੱਧੜ, ਮਹਿੰਦਰ ਕੌਰ, ਪਰਮਜੀਤ ਕੌਰ, ਨਿਰਮਲਾ ਦੇਵੀ, ਸੁਰਿੰਦਰ ਕੌਰ, ਸੰਤੋਸ਼ ਕੁਮਾਰੀ ਸਵੀਟੀ, ਮੋਨਿਕਾ ਪ੍ਰੀਤ, ਕ੍ਰਿਸ਼ਨਾ, ਕਸ਼ਮੀਰ ਲੱਧੜ, ਮੇਜਰ ਸਿੰਘ, ਚਮਨ ਲਾਲ, ਤੇਜ ਪਾਲ, ਬਿੰਦਰ ਸਰੋਆ, ਠੇਕੇਦਾਰ ਭਗਵਾਨ ਦਾਸ, ਏ.ਡੀ.ਵੀ ਰਣਜੀਤ ਕੁਮਾਰ., ਵਰਿੰਦਰ ਬੱਧਣ, ਸੁਖਦੇਵ ਕੁਮਾਰ, ਰਾਜ ਕੁਮਾਰ, ਦਰਸ਼ਨ ਲੱਧੜ, ਵਿਜੇ ਕੁਮਾਰ, ਡਾ: ਰਤਨ ਆਦਿ ਹਾਜ਼ਰ ਸਨ।
