ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆਂ

ਗੜ੍ਹਸ਼ੰਕਰ 7 ਦਸੰਬਰ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੀਮਾ ਰਾਣੀ ਦੀ ਅਗਵਾਈ ਹੇਠ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੀ ਗਰਾਊਂਡ ਵਿੱਚ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਗੜ੍ਹਸ਼ੰਕਰ 7 ਦਸੰਬਰ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੀਮਾ ਰਾਣੀ ਦੀ ਅਗਵਾਈ ਹੇਠ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੀ ਗਰਾਊਂਡ ਵਿੱਚ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ  ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਡਿਪਟੀ ਸਪੀਕਰ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸ਼ਰੋਤਿਆਂ ਦੀ ਵਾਹ-ਵਾਹ ਲੁੱਟੀ ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਰਾਣੀ ਵੱਲੋਂ ਸਕੂਲ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮੈਡਮ ਸੰਤੋਸ਼ ਰਾਣੀ ਨੇ ਬਾਖੂਬੀ ਨਿਭਾਈ।ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੋਹਤਬਰ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਉਪਰੋਕਤ ਤੋਂ ਇਲਾਵਾ ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਡੀਐਸਪੀ ਦਲਜੀਤ ਸਿੰਘ ਖੱਖ, ਐਸ.ਐਚ.ਓ ਜੈਪਾਲ, ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਪ੍ਰਿੰਸੀਪਲ ਤੇ ਉਕਤ ਸਕੂਲ ਦਾ ਸਮੂਹ ਸਟਾਫ ਹਾਜਰ ਸੀ।