ਪਿੰਡ ਜਾਨੀਵਾਲ ਵਿਖੇ ਕੁਦਰਤੀ ਖੇਤੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਨਵਾਂਸ਼ਹਿਰ - ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਬੀਤੀ ਦਿਨੀ ਪਿੰਡ ਜਾਨੀਵਾਲ ਵਿਖੇ ਕੁਦਰਤੀ ਖੇਤੀ ਬਾਬਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਆਰਤੀ ਵਰਮਾ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਆਰਤੀ ਵਰਮਾ ਨੇ ਕੁਦਰਤੀ ਖੇਤੀ ਦੁਆਰਾ ਤਿਆਰ ਫਲ ਅਤੇ ਸਬਜੀਆਂ ਦੀ ਪੌਸ਼ਟਿਕਤਾ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਸਰਦੀ ਦੀਆਂ ਸਬਜ਼ੀਆਂ ਤੇ ਖੁੰਬਾਂ ਦੀ ਸਫਲ ਕਾਸ਼ਤ ਬਾਰੇ ਵੀ ਦੱਸਿਆ। ਉਹਨਾਂ ਦੱਸਿਆ ਕਿ ਕੇ.ਵੀ.ਕੇ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਜਾਗਰੁਕਤਾ ਕੈਂਪ, ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਬਲਜੀਤ ਸਿੰਘ  ਨੇ ਕੁਦਰਤੀ ਖੇਤੀ ਦੇ ਜਰੂਰੀ ਨੁਕਤੇ ਤੇ ਪਹਿਲੂ, ਕੁਦਰਤੀ ਤਰੀਕਿਆਂ ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਡਿਮਾਨਸਟ੍ਰੇਟਰ (ਗ੍ਰਹਿ ਵਿਗਿਆਨ) ਰੇਨੂ ਬਾਲਾ ਨੇ ਦੱਸਿਆ ਕਿ ਕੇ.ਵੀ.ਕੇ ਵਿਖੇ ਵੱਖ-ਵੱਖ ਸਿਖਲਾਈ ਕੋਰਸਾਂ ਚੱਲ ਰਹੇ ਹਨ। ਜਿਸ ਤੋਂ ਕਿਸਾਨ ਸਿਖਲਾਈ ਪ੍ਰਾਪਤ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਵੈ-ਸਹਾਇਕ ਸੰਗਠਨਾਂ ਬਾਰੇ ਵੀ ਚਾਨ੍ਹਣਾ ਪਾਇਆ। ਇਸ ਜਾਗਰੂਕਤਾ ਕੈਂਪ ਵਿੱਚ 64 ਕਿਸਾਨਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕੈਂਪ ਵਿੱਚ ਪਿੰਡ ਜਾਨੀਵਾਲ ਦੇ ਸਰਪੰਚ ਜੀਤ ਰਾਮ, ਕ੍ਰਿਸ਼ੀ ਸਖੀਆਂ ਕਮਲੇਸ਼ ਰਾਣੀ ਅਤੇ ਜੋਗਿੰਦਰ ਕੌਰ ਆਦਿ ਵੀ ਸ਼ਾਮਲ ਸਨ।