ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਮੁੱਗੋਵਾਲ (6 ਦਸੰਬਰ) ਸੰਵਿਧਾਨ ਨਿਰਮਾਤਾ ਬੋਧੀਸੱਤਵ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਅੱਜ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਕੀਤਾ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਆਸਥਾ ਦੇ ਪ੍ਰਤੀਕ ਵਜੋਂ ਬਾਬਾ ਸਾਹਿਬ ਦੀ ਤਸਵੀਰ ਅੱਗੇ ਮੋਮਬੱਤੀ ਅਤੇ ਅਗਰਵੱਤੀ ਜਗਾਈ ਗਈ ਤੇ ਫੁੱਲ ਮਾਲਾਵਾਂ ਅਰਪਤ ਕੀਤੀਆਂ ਗਈਆਂl ਇਸ ਤੋਂ ਬਾਅਦ ਬੁੱਧ ਵੰਦਨਾ ਕਰਨ ਉਪਰੰਤ ਸਮੂਹਿਕ ਤੌਰ ਤੇ ਮੈਡੀਟੇਸ਼ਨ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਝਣ ਅਤੇ ਉਸ ਉੱਤੇ ਚੱਲਣ ਦਾ ਸੰਕਲਪ ਕੀਤਾ ਗਿਆl

ਮੁੱਗੋਵਾਲ (6 ਦਸੰਬਰ)  ਸੰਵਿਧਾਨ ਨਿਰਮਾਤਾ ਬੋਧੀਸੱਤਵ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਅੱਜ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਕੀਤਾ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਆਸਥਾ ਦੇ ਪ੍ਰਤੀਕ ਵਜੋਂ ਬਾਬਾ ਸਾਹਿਬ ਦੀ ਤਸਵੀਰ ਅੱਗੇ  ਮੋਮਬੱਤੀ ਅਤੇ ਅਗਰਵੱਤੀ  ਜਗਾਈ ਗਈ ਤੇ ਫੁੱਲ ਮਾਲਾਵਾਂ ਅਰਪਤ ਕੀਤੀਆਂ ਗਈਆਂl ਇਸ ਤੋਂ ਬਾਅਦ ਬੁੱਧ ਵੰਦਨਾ ਕਰਨ ਉਪਰੰਤ ਸਮੂਹਿਕ ਤੌਰ ਤੇ ਮੈਡੀਟੇਸ਼ਨ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਝਣ ਅਤੇ ਉਸ ਉੱਤੇ ਚੱਲਣ ਦਾ ਸੰਕਲਪ ਕੀਤਾ ਗਿਆl ਇਸ ਮੌਕੇ ਨਿਰਮਲ ਸਿੰਘ ਮੁੱਗੋਵਾਲ ਸੰਚਾਲਕ ਨਿਰਵਾਣੁ ਕੁਟੀਆ ਮਾਹਿਲਪੁਰ, ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ, ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਮੁਲਾਜ਼ਮ, ਸਵਾਮੀ ਰਜਿੰਦਰ ਰਾਣਾ, ਰੇਖਾ ਰਾਣੀ,ਅੰਜਲੀ, ਹਰਪ੍ਰੀਤ, ਲਵਪ੍ਰੀਤ ਆਦਿ ਹਾਜ਼ਰ ਸਨl ਇਸ ਮੌਕੇ ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਆਪਣੀ ਸੰਘਰਸ਼ਮਈ ਜ਼ਿੰਦਗੀ ਦੌਰਾਨ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਪੜ੍ਹਾਈ ਲਿਖਾਈ ਕਰਕੇ ਗਿਆਨਵਾਨ ਅਤੇ ਵਿਵੇਕਸ਼ੀਲ ਬਣਨ ਦਾ ਸੰਦੇਸ਼ ਦਿੱਤਾ ਹੈl ਉਹਨਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਨੇ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਹਾਸਿਲ ਕਰਕੇ ਦੁਨੀਆਂ ਦੇ ਰਾਜਨੀਤਿਕ, ਧਾਰਮਿਕ, ਆਰਥਿਕ ਤੇ ਸਮਾਜਿਕ ਹਾਲਾਤਾਂ ਨੂੰ ਸਮਝਿਆ ਤੇ ਇਸ ਤੋਂ ਬਾਅਦ ਉਹਨਾਂ ਨੇ ਆਪਣੀਆਂ ਅਨੇਕਾਂ ਸੰਸਾਰ ਪ੍ਰਸਿੱਧ ਪੁਸਤਕਾਂ ਵਿੱਚ ਸਮਾਜ ਦੇ ਲੋਕਾਂ ਨੂੰ ਆਪਣਾ ਦੀਪਕ ਆਪ ਬਣ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਅਤੇ ਦੁਖਿਆਰੇ ਲੋਕਾਂ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾl ਇਸ ਮੌਕੇ ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਮੁਲਾਜ਼ਮ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਆਪਣੀ ਸਾਰੀ ਜ਼ਿੰਦਗੀ ਜਿੱਥੇ ਸਮਾਜਿਕ ਬੁਰਾਈਆਂ ਅਤੇ ਵਹਿਮਾਂ- ਭਰਮਾਂ ਤੇ ਅੰਧ ਵਿਸ਼ਵਾਸ਼ਾਂ ਵਿਰੁੱਧ ਲੜਦੇ ਰਹੇ ਉਸ ਦੇ ਨਾਲ ਹੀ ਉਹਨਾਂ ਨੂੰ ਜਦੋਂ ਭਾਰਤੀ ਸੰਵਿਧਾਨ ਲਿਖਣ ਦਾ ਮੌਕਾ ਮਿਲਿਆ ਤਾਂ ਉਹਨਾਂ ਨੇ ਸਮੁੱਚੀ ਔਰਤ ਜਾਤੀ ਅਤੇ ਲੰਬੇ ਸਮੇਂ ਤੋਂ ਲਤਾੜੇ ਗਏ ਸਮਾਜ ਦੇ ਦੁਖਿਆਰੇ ਲੋਕਾਂ ਨੂੰ ਅੱਗੇ ਵਧਣ ਲਈ ਬਰਾਬਰ ਮੌਕੇ ਪ੍ਰਦਾਨ ਕੀਤੇl ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਜਿਥੇ ਸਮਾਜ ਦੇ ਦੁਖਿਆਰੇ ਲੋਕਾਂ ਨੂੰ ਰਾਜਨੀਤਿਕ ਸਮਾਜਿਕ ਤੇ ਆਰਥਿਕ ਤੌਰ ਤੇ ਜਾਗਰੂਕ ਕੀਤਾ ਉਸ ਦੇ ਨਾਲ ਹੀ ਉਹਨਾਂ ਨੇ 14 ਅਕਤੂਬਰ 1956 ਨੂੰ ਨਾਗਪੁਰ ਦੀ ਧਰਤੀ ਤੇ 6 ਲੱਖ ਲੋਕਾਂ ਦੀ ਹਾਜ਼ਰੀ ਵਿੱਚ ਬੁੱਧ ਧਰਮ ਅਪਣਾ ਕੇ ਲੋਕਾਂ ਨੂੰ ਇੱਕ ਵਿਗਿਆਨਿਕ ਧਰਮ ਨਾਲ ਜੁੜਨ ਦਾ ਸੁਨੇਹਾ ਵੀ ਦਿੱਤਾ, ਤਾਂ ਕਿ ਉਹ ਤਥਾਗਤ ਭਗਵਾਨ ਬੁੱਧ ਦੇ ਸੀਲ, ਸਮਾਧੀ ਅਤੇ ਪ੍ਰਗਿਆ ਦੇ ਸਿਧਾਂਤ ਉੱਤੇ ਚੱਲ ਕੇ ਆਪਣਾ ਅਤੇ ਦੂਜਿਆਂ ਦਾ ਜੀਵਨ ਗਿਆਨ ਪੂਰਵਕ, ਆਰਥਿਕ ਤੌਰ ਤੇ ਖੁਸ਼ਹਾਲ ਤੇ ਸ਼ਾਂਤਮਈ ਬਣਾਉਣ ਲਈ ਰਸਤੇ ਲੱਭ ਸਕਣl ਸਮਾਗਮ ਦੇ ਅਖੀਰ ਵਿੱਚ ਸਾਰਿਆਂ ਨੇ ਰਲ ਮਿਲ ਕੇ ਚਾਹ ਪਾਣੀ ਛਕਿਆl