ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲਾਕਾਰ ਸੰਗੀਤ ਸਭਾ ਵਲੋਂ ਮੁਬਾਰਕਪੁਰ ਵਿਖੇ ਦੰਦਾਂ ਦਾ ਮੁਫ਼ਤ ਜਾਗਰੂਕਤਾ ਕੈਂਪ ਲਗਾਇਆ।
ਨਵਾਂਸ਼ਹਿਰ - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦੰਦਾਂ ਦੀ ਜਾਗਰੂਕਤਾ ਪ੍ਰਤੀ ਕੈਂਪ ਲਗਾਇਆ ਗਿਆ ਜਿਸ ਵਿੱਚ ਕਲਾਕਾਰ ਸੰਗੀਤ ਸਭਾ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਸੂਰਾਪੁਰੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਆਪਣੇ ਦੰਦਾਂ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਦੰਦਾਂ ਦੀ ਸਫਾਈ ਕਰਨੀ ਚਾਹੀਦੀ ਹੈ ਅਤੇ ਰਾਤ ਨੂੰ ਸੌਣ ਵੇਲੇ ਵੀ ਬੁਰਸ਼ ਜਾਂ ਕੁਰਲੀ ਜ਼ਰੂਰ ਕਰਨਾ ਚਾਹੀਦਾ ਹੈ।

ਇਸ ਮੌਕੇ ਕਲਾਕਾਰ ਹਰਦੇਵ ਚਾਹਲ ਨੇ ਕਿਹਾ ਕਿ ਬੱਚਿਆਂ ਨੂੰ ਟੌਫੀਆਂ ਅਤੇ ਚਾਕਲੇਟ ਆਦਿ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਇਸ ਮੌਕੇ ਸਭਾ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਬੁਰਸ਼ ਅਤੇ ਪੇਸਟ ਵੰਡੇ ਗਏ। ਸਕੂਲ ਦੇ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਵਲੋਂ ਆਏ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਦੇ ਨੰਬਰਦਾਰ ਦੇਸ ਰਾਜ ਬਾਲੀ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਲਖਵਿੰਦਰ ਸਿੰਘ ਲੱਖਾ ਸੂਰਾਪੁਰੀ, ਹਰਦੇਵ ਚਾਹਲ, ਵਾਸਦੇਵ ਪਰਦੇਸੀ, ਡਾਕਟਰ ਮਲਕੀਤ ਜੰਡੀ,ਦਿਲਵਰਜੀਤ ਦਿਲਵਰ ਜਨਰਲ ਸਕੱਤਰ,ਰਾਣੀ ਅਰਮਾਨ,ਐਡਵੋਕੇਟ ਜਸਪ੍ਰੀਤ ਬਾਜਵਾ, ਦੇਸ ਰਾਜ ਬਾਲੀ ਨੰਬਰਦਾਰ, ਸ਼ਾਮ ਮਤਵਾਲਾ,ਚਰਨ ਨਿਗਾਹ ,ਕੁਲਵੰਤ ਕਲੇਰ, ਗਿਆਨੀ ਗੁਰਦੇਵ ਸਿੰਘ,ਮੁੱਖ ਅਧਿਆਪਕ ਅਸ਼ਵਨੀ ਕੁਮਾਰ, ਕੁਲਵਿੰਦਰ ਮਹੇ, ਕੁਮਾਰੀ ਧੀਰਜ ਮੈਡਮ ਆਦਿ ਹਾਜ਼ਰ ਸਨ।