ਸਫਾਈ ਸੇਵਕਾਂ ਵਲੋਂ ਹੜਤਾਲ ਖਤਮ

ਐਸ ਏ ਐਸ਼ ਨਗਰ, 21 ਦਸੰਬਰ - ਨਗਰ ਨਿਗਮ ਦੇ ਸਫਾਈ ਸੇਵਕਾਂ ਵਲੋਂ ਪਿਛਲੇ ਦੋ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਗਈ। ਨਗਰ ਨਿਗਮ ਦੀ ਮੀਟਿੰਗ ਦੌਰਾਨ ਹਾਊਸ ਵਿੱਚ ਹਾਜਿਰ ਸਾਰੇ ਮਿਉਂਸਪਲ ਕੌਂਸਲਰਾਂ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਅਤੇ ਉਹਨਾਂ ਦੀਆਂ ਮੰਗਾਂ ਮੰਨਣ ਸੰਬੰਧੀ ਮਤੇ ਪਾਸ ਕੀਤੇ ਜਾਣ ਤੋਂ ਬਾਅਦ ਜਥੇਬੰਦੀ ਵਲੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ।

ਨਗਰ ਨਿਗਮ ਦੀ ਮੀਟਿੰਗ ਤੋਂ ਬਾਅਦ ਨਗਰ ਨਿਗਮ ਦੇ ਮੇਅਰ ਸ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਸ ਕੁਲਜੀਤ ਸਿੰਘ ਬੇਦੀ ਵਲੋਂ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਜਾ ਕੇ ਹਾਊਸ ਵਲੋਂ ਪਾਸ ਕੀਤੇ ਮਤਿਆਂ ਬਾਰੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਸਫਾਈ ਕਰਮਚਾਰੀਆਂ ਵਲੋਂ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ।