ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਨਗਾਰੀ ਪਹੁੰਚਣ ਤੇ ਬਰਾੜ ਅਤੇ ਵਸ਼ਿਸ਼ਟ ਨੇ ਕੀਤਾ ਸਵਾਗਤ

ਐਸਏਐਸ ਨਗਰ, 22 ਦਸੰਬਰ - ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਮੁਹਾਲੀ ਦੇ ਪਿੰਡ ਨਗਾਰੀ ਵਿੱਚ ਪਹੁੰਚੀ, ਜਿੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਦੌਰਾਨ ਯਾਤਰਾ ਦੀ ਟੀਮ ਨੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਡਰੋਨ ਦਾ ਖੇਤੀ ਵਿੱਚ ਇਸਤੇਮਾਲ ਕਰਨ ਦਾ ਡੋਮੋ ਵੀ ਦਿਖਾਇਆ ਗਿਆ। ਨਾਲ ਹੀ ਸਿਹਤ ਬੀਮਾ, ਦੁਰਘਟਨਾ ਬੀਮਾ ਅਤੇ ਵੱਖ ਵੱਖ ਕੇਂਦਰੀ ਯੋਜਨਾਵਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ ਬਰਾੜ ਨੇ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਵਿਕਸਿਤ ਭਾਰਤ ਬਣਾਉਣ ਲਈ ਸਭ ਤੋਂ ਆਖਿਰ ਵਿੱਚ ਖੜੇ ਵਿਅਕਤੀ ਦੇ ਨੂੰ ਨਾਲ ਲੈ ਕੇ ਚੱਲਣ ਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਟੀਮ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਬਾਰੇ ਜਾਣੂ ਕਰਵਾ ਰਹੀ ਹੈ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਔਜਲਾ, ਜ਼ਿਲ੍ਹਾ ਮੀਤ ਪ੍ਰਧਾਨ ਕਰਨਲ ਭੁਪਿੰਦਰ ਸ਼ਾਹੀ, ਕਿਸਾਨ ਮੋਰਚਾ ਦੇ ਜਿਲ੍ਰਾ ਪ੍ਰਧਾਨ ਦਲਜੀਤ ਸਿੰਘ ਮਨਾਣਾ, ਘੱਟ ਗਿਣਤੀ ਸੈਲ ਦੇ ਜਿਲ੍ਹਾ ਪ੍ਰਧਾਨ ਕਫੀਲ ਅਹਿਮਦ, ਜਸਮੇਰ ਸਿੰਘ, ਮਨੀਸ਼ ਸ਼ਰਮਾ, ਸੰਜੀਵ ਕੁਮਾਰ, ਸਰਪੰਚ ਪਿੰਦਰ ਸ਼ਰਮਾ, ਮੰਡਲ ਪ੍ਰਧਾਨ ਰਾਖੀ ਪਾਠਕ, ਮੰਡਲ ਪ੍ਰਧਾਨ ਰਮਨ ਸੈਲੀ, ਮੰਡਲ ਪ੍ਰਧਾਨ ਅਨਿਲ ਗੁੱਡੂ, ਮੰਡਲ ਪ੍ਰਧਾਨ ਜਸਮਿੰਦਰ ਸਿੰਘ ਅਤੇ ਮੰਡਲ ਪ੍ਰਧਾਨ ਸੰਜੀਵ ਜੋਸ਼ੀ ਹਾਜਰ ਸਨ।