ਖ਼ਾਲਸਾ ਕਾਲਜ ਤੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਮਾਰਚ ਸਜਾਇਆ
ਗੜ੍ਹਸ਼ੰਕਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਵਿਦਿਅਕ ਅਦਾਰਿਆਂ ਵਿਚ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਾਤਾ ਗੁਜਰ ਕੌਰ ਅਤੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਉਲੀਕੇ ਗਏ ਧਾਰਮਿਕ ਸਮਾਗਮਾਂ ਤਹਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਮਾਗਮ ਅਤੇ ਵਿਸ਼ੇਸ਼ ਗੁਰਮਤਿ ਮਾਰਚ ਸਜਾਇਆ ਗਿਆ ਜਿਸ ਵਿਚ ਸ੍ਰੀ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਸਟਾਫ਼ ਤੇ ਵਿਦਿਆਰਥੀ ਸ਼ਾਮਿਲ ਹੋਏ।

ਕਾਲਜ ਗੁਰਦੁਆਰਾ ਸਾਹਿਬ ਵਿਖੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਪ੍ਰੋ. ਰਾਏਦੀਪ ਸਿੰਘ, ਵਿਦਿਆਰਥਣ ਜਸਲੀਨ ਕੌਰ ਵਲੋਂ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਅਤੇ ਜੇ.ਪੀ. ਸਿੰਘ ਸਰਕਲ ਇੰਚਾਰਜ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਮਾਤਾ ਗੁਜਰ ਕੌਰ ਅਤੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਸ਼ਹੀਦੀ ਇਤਿਹਾਸ ਤੋਂ ਪ੍ਰੇਰਣਾ ਲੈਂਦਿਆਂ ਨੌਜਵਾਨਾਂ ਨੂੰ ਕੇਸ ਕਤਲ ਨਾ ਕਰਵਾਕੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਸੰਬੋਧਨ ਕਰਦਿਆਂ ਮਾਤਾ ਗੁਜ਼ਰ ਕੌਰ ਅਤੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਸ਼ਹੀਦੀ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ।
ਕਾਲਜ ਤੋਂ ਜ਼ੈਕਾਰਿਆਂ ਦੀ ਗੂੰਜ਼ ਵਿਚ ਆਰੰਭ ਕੀਤੇ ਵਿਸ਼ੇਸ਼ ਗੁਰਮਤਿ ਮਾਰਚ ਵਿਚ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਇੰਚਾਰਜ ਸੰਤੋਸ਼ ਕੁਮਾਰੀ ਅਧਿਆਪਕਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸਕੂਲ ਗੜ੍ਹਸ਼ੰਕਰ ਦਾ ਸਟਾਫ਼ ਤੇ ਵਿਦਿਆਰਥੀ ਕੇਸਰੀ ਤੇ ਨੀਲੀਆਂ ਪੱਗਾ ਤੇ ਦੱੁਪਟੇ ਲੈ ਕੇ ਸ਼ਾਮਿਲ ਹੋਏ। ਗੁਰਮਤਿ ਮਾਰਚ ਦੌਰਾਨ ਡਾ. ਹਰਵਿੰਦਰ ਕੌਰ, ਪ੍ਰੋ. ਰਾਏਦੀਪ ਸਿੰਘ, ਪ੍ਰੋ. ਬਲਦੀਪ ਕੌਰ, ਵਿਦਿਆਰਥੀ ਅਮਰਜੀਤ ਸਿੰਘ, ਜਸਕਰਨ ਸਿੰਘ, ਪਰਮਿੰਦਰ ਸਿੰਘ ਦੌਰਾਨ ਸ਼ਹੀਦੀ ਦਿਹਾੜੇ ਸਬੰਧੀ ਸ਼ਬਦ ਗਾਇਨ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਢਾਡੀ ਕਸ਼ਮੀਰ ਸਿੰਘ ਕਾਦਰ ਨੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਗੁਰਮਤਿ ਮਾਰਚ ਦੀ ਸਮਾਪਤੀ ਮੌਕੇ ਗੁਰਦੁਆਰਾ ਕਮੇਟੀ ਵਲੋਂ ਚਾਹ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ।