
ਦੇਸੀ ਪਿਸਤੌਲ (ਕੱਟਾ), ਤਿੰਨ ਜਿੰਦਾ ਰੌਂਦ ਸਮੇਤ ਇੱਕ ਵਿਅਕਤੀ ਕਾਬੂ
ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ
ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜਦੋਂ ਐਸ ਆਈ ਰਾਕੇਸ਼ ਕੁਮਾਰ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪੁਲ ਨਹਿਰ ਰਾਵਲਪਿੰਡੀ ਗੜ੍ਹਸ਼ੰਕਰ ਵਿਖੇ ਮੌਜੂਦ ਸੀ ਕਿ ਰਾਵਲਪਿੰਡੀ ਸਾਈਡ ਤੋਂ ਇਕ ਮੋਟਰਸਾਈਕਲ ਪਰ ਸਵਾਰ ਵਿਅਕਤੀ ਆਉਂਦਾ ਵਿਖਾਈ ਦੇਣ ਤੇ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਦਿਨੇਸ਼ ਕੁਮਾਰ ਉਰਫ ਸੰਨੀ ਪੁੱਤਰ ਧਰਮਵੀਰ ਵਾਸੀ ਜੋੜਿਆਂ ਮੁਹੱਲਾ ਗੜ੍ਹਸ਼ੰਕਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ ਇਕ ਦੇਸੀ ਪਿਸਤੌਲ (ਕੱਟਾ) ਤੇ ਤਿੰਨ ਜਿੰਦਾ ਰੌਂਦ 8 ਐਮ ਐਮ (ਕੇ ਐਫ) ਬਰਾਮਦ ਹੋਣ ਤੇ ਉਕਤ ਦੇ ਖਿਲਾਫ ਮੁਕੱਦਮਾ ਨੰਬਰ 214 ਅ:/ਧ: 25-54-59 ਆਰਮਜ ਐਕਟ ਤਹਿਤ ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰ ਲਿਆ ਗਿਆ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
