ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕੀਤਾ
ਐਸ ਏ ਐਸ ਨਗਰ, 29 ਦਸੰਬਰ - ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁੱਜਰ ਕੌਰ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਕੈਂਪਸ ਵਿਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ।

ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਦੁਨੀਆਂ ਦੀ ਸਭ ਤੋਂ ਅਨੂਠੀ ਸ਼ਹੀਦੀ ਵਜੋਂ ਜਾਣੀ ਜਾਂਦੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਮਹਾਨ ਗਾਥਾ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਸ ਤਰਾਂ ਛੋਟੇ ਛੋਟੇ ਸਾਹਿਬਜ਼ਾਦਿਆਂ ਨੇ ਦੀਨ ਕਬੂਲ ਨਾ ਕਰਦੇ ਹੋਏ ਹੱਸਦੇ ਹੱਸਦੇ ਸ਼ਹੀਦੀ ਪ੍ਰਾਪਤ ਕੀਤੀ।
ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੌੜਾ ਅਤੇ ਪ੍ਰਵੀਨ ਸਭਰਵਾਲ ਨੇ ਕਿਹਾ ਕਿ ਉਸ ਸਮੇਂ ਦੇ ਜ਼ਾਲਮ ਹੁਕਮਰਾਨਾਂ ਨੇ ਸਿੱਖ ਕੌਮ ਦਾ ਖੁਰਾ ਖੋਜ ਮਿਟਾਉਣ ਲਈ ਪੂਰੀ ਵਾਹ ਲਗਾਈ ਸੀ। ਉਹਨਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੇ ਜ਼ਾਲਮ ਅਤੇ ਜੁਲਮ ਦੇ ਗਰੂਰ ਨੂੰ ਤੋੜਦੇ ਹੋਏ ਸੱਚੇ ਪ੍ਰਣ ਨੂੰ ਪੇਸ਼ ਕੀਤਾ ਸੀ ਅਤੇ ਅੱਜ ਸਾਰੀ ਦੁਨੀਆਂ ਉਨ੍ਹਾਂ ਬੱਚਿਆਂ ਨੂੰ ਦਿਲ ਤੋਂ ਯਾਦ ਕਰਦੇ ਹੋਏ ਸ਼ਰਧਾ ਦੇ ਫੁਲ ਭੇਟ ਕਰ ਰਹੀ ਹੈ।