ਸਿਹਤ ਵਿਭਾਗ ਦੀਆਂ ਟੀਮਾਂ ਨੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਕੀਤੀ ਚੈਕਿੰਗ, ਲਾਰਵਾ ਕੀਤਾ ਨਸ਼ਟ

ਪਟਿਆਲਾ, 19 ਜੁਲਾਈ - ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਬੰਡੂਗਰ, ਜੈ ਜਵਾਨ ਕਲੋਨੀ, ਮੇਹਰ ਸਿੰਘ ਕਲੋਨੀ, ਸੂਦਾਂ ਵਾਲਾ ਮੁਹੱਲਾ,ਆਨੰਦ ਨਗਰ ਬੀ, ਬਾਜਵਾ ਕਲੋਨੀ, ਘੁੰਮਣ ਨਗਰ,ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ 'ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ।

ਪਟਿਆਲਾ, 19 ਜੁਲਾਈ - ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਬੰਡੂਗਰ, ਜੈ ਜਵਾਨ ਕਲੋਨੀ, ਮੇਹਰ ਸਿੰਘ ਕਲੋਨੀ, ਸੂਦਾਂ ਵਾਲਾ ਮੁਹੱਲਾ,ਆਨੰਦ ਨਗਰ ਬੀ, ਬਾਜਵਾ ਕਲੋਨੀ, ਘੁੰਮਣ ਨਗਰ,ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ 'ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ 'ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ, ਪੁਰਾਣੇ ਟਾਇਰਾਂ, ਕੂਲਰਾਂ, ਫਰਿਜਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ। ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 34368 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 203 ਥਾਵਾਂ 'ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 3,22,845 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 883  ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ  ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।