ਸਿਹਤ ਵਿਭਾਗ ਭਰੂਣ ਹੱਤਿਆ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ

ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਜਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਸਿਹਤ ਕਰਮਚਾਰੀ ਹਰਨੇਕ ਸਿੰਘ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੇਨੂੰ ਅਗਰਵਾਲ ਨੂੰ ਜ਼ਿਲ੍ਹੇ ਦੇ ਅਲਟਰਾਸਾਊਂਡ ਸਕੈਨ ਕੇਂਦਰਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਭਰੂਣ ਹੱਤਿਆ ਦੀ ਅਲਾਮਤ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤਾਂ ਹਨ ਕਿ ਉਹ ਐਕਟ ਦੇ ਨਿਯਮਾਂ ਅਨੁਸਾਰ ਹੀ ਕੰਮ ਕਰਨ। ਇਸ ਐਕਟ ਅਧੀਨ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਮਹਿਲਾ 'ਤੇ ਦਬਾਅ ਪਾਉਣਾ ਕਾਨੂੰਨ ਦੀ ਨਜ਼ਰ ਵਿੱਚ ਜੁਰਮ ਹੈ ਤੇ ਐਕਟ ਦੇ ਤਹਿਤ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਜ਼ਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।