ਗਣਤੰਤਰ ਦਿਵਸ 'ਤੇ ਬਨਵਾਰੀ ਲਾਲ ਪੁਰੋਹਿਤ ਪਟਿਆਲਾ 'ਚ ਤਿਰੰਗਾ ਲਹਿਰਾਉਣਗੇ
ਪਟਿਆਲਾ, 3 ਜਨਵਰੀ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਗਣਤੰਤਰ ਦਿਵਸ ਦੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜਿਸ ਮੁਤਾਬਕ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਆਯੋਜਿਤ ਕੀਤਾ ਜਾਵੇਗਾ ਤੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ ਅਤੇ ਸੰਬੋਧਨ ਕਰਨਗੇ।

ਪਟਿਆਲਾ ਦੇ ਨਾਲ ਲਗਦੇ ਜ਼ਿਲ੍ਹਾ ਸੰਗਰੂਰ ਦੇ ਸਮਾਗਮ ਵਿੱਚ ਰਾਜ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਮੂਲੀਅਤ ਕਰਨਗੇ ਪਰ ਜਾਰੀ ਕੀਤੇ ਗਏ ਸ਼ਡਿਊਲ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਵੇਰਵਾ ਨਹੀਂ ਦਿੱਤਾ ਗਿਆ ਕਿ ਉਥੇ ਕਿਸ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਤਿਰੰਗਾ ਲਹਿਰਾਉਣਾ ਹੈ।