"ਆਪ" ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਪੰਜਾਬੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ : ਰਣਜੋਧ ਸਿੰਘ ਹਡਾਣਾ

ਪਟਿਆਲਾ, 4 ਜਨਵਰੀ - ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਪ੍ਰਤੀ ਚੰਗੀ ਸੋਚ ਅਤੇ ਪੰਜਾਬ ਦੀ ਤਰੱਕੀ ਲਈ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਅਕਸਰ ਸਰਕਾਰੀ ਪ੍ਰੋਜੈਕਟਾਂ ਨੂੰ ਵੇਚ ਕੇ ਹਮੇਸ਼ਾ ਕੰਗਾਲ ਹੋਣ ਦਾ ਰੋਣਾ ਰੋਂਦੀਆਂ ਨਜ਼ਰ ਆਉਂਦੀਆਂ ਸਨ ਪਰ "ਆਪ" ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਬਹੁਤ ਹੀ ਵਾਜਬ ਰੇਟ 'ਤੇ ਖਰੀਦ ਕੇ ਨਵੀਂ ਮਿਸਾਲ ਕਾਇਮ ਕਰਕੇ ਪੰਜਾਬੀਆਂ ਦੀ ਝੋਲੀ ਨਵੇਂ ਵਰ੍ਹੇ ਦਾ ਤੋਹਫਾ ਪਾਇਆ ਹੈ।

ਇਸ ਥਰਮਲ ਦੇ ਪਬਲਿਕ ਸੈਕਟਰ ‘ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਇਸ ਥਰਮਲ ਤੋਂ ਜਿੱਥੇ ਸਸਤੀ ਬਿਜਲੀ ਮਿਲੇਗੀ ਉੱਥੇ ਹੀ ਇਸ ਨਾਲ ਲੋਕਾਂ ਦੀ ਜੇਬ 'ਤੇ ਪੈਂਦਾ ਬਿਜਲੀ ਖਰਚੇ ਦਾ ਵਾਧੂ ਬੋਝ ਘਟੇਗਾ।
ਇਥੇ ਇਹ ਦੱਸਣਯੋਗ ਹੈ ਕਿ ਸਰਕਾਰ ਨੇ 54 ਮੈਗਾਵਾਟ ਦੇ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ ਹੈ। ਅਹਿਮ ਸੂਤਰਾਂ ਅਨੁਸਾਰ "ਆਪ" ਸਰਕਾਰ ਨੇ ਕਰੀਬ ਛੇ ਮਹੀਨੇ ਦੀ ਗੁਪਤ ਮੁਹਿੰਮ ਚਲਾ ਕੇ ਇਸ ਪ੍ਰਾਈਵੇਟ ਥਰਮਲ ਦੀ ਖਰੀਦ ਪ੍ਰਕਿਰਿਆ ਨੇਪਰੇ ਚੜਾਈ ਹੈ। ਪ੍ਰਾਈਵੇਟ ਥਰਮਲ ਦੀ ਖਰੀਦ ਮਗਰੋਂ ਇਸ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਦਾ ਨਾਮ ਦਿੱਤਾ ਗਿਆ ਹੈ। ਕਰੀਬ ਦਸ ਕੰਪਨੀਆਂ ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿਚ ਸਨ।
 ਮਾਹਿਰ ਦੱਸਦੇ ਹਨ ਕਿ ਸਰਕਾਰ ਵੱਲੋਂ ਖਰੀਦਣ ਮਗਰੋਂ ਇਸ ਥਰਮਲ ਦੀ ਬਿਜਲੀ 4 ਤੋਂ 5 ਰੁਪਏ ਪ੍ਰਤੀ ਯੂਨਿਟ ਪਵੇਗੀ ਜਦੋਂ ਕਿ ਪਹਿਲਾਂ ਇਸ ਥਰਮਲ ਤੋਂ ਬਿਜਲੀ 9 ਤੋਂ 10 ਰੁਪਏ ਪ੍ਰਤੀ ਯੂਨਿਟ ਪੈਂਦੀ ਸੀ। ਪੰਜਾਬ ਦੇ ਸਾਰੇ ਪ੍ਰਾਈਵੇਟ ਥਰਮਲਾਂ ਚੋਂ ਸਭ ਤੋਂ ਵੱਧ ਬਿਜਲੀ ਮਹਿੰਗੀ ਇਸੇ ਥਰਮਲ ਦੀ ਸੀ। ਪਾਵਰਕੌਮ ਹੁਣ ਆਪਣੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਵਰਤ ਸਕੇਗੀ ਜਿਸ ਨਾਲ ਬਿਜਲੀ ਪੈਦਾਵਾਰ ਦੀ ਲਾਗਤ ਘਟੇਗੀ।