ਨਵੇਂ ਸਾਲ ਦੀ ਖੁਸ਼ੀ ‘ਤੇ ਸਾਂਈ ਕਰਨੈਲ ਸ਼ਾਹ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਨਵਾਂਸ਼ਹਿਰ - ਧੰਨ ਧੰਨ ਨੂਰ-ਏ-ਖੁਦਾ ਦਰਬਾਰ ਸਾਂਈ ਮੰਗੂ ਸ਼ਾਹ ਜੀ ਪਿੰਡ ਸਾਹਨੀ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਨੇ ਨਵੇਂ ਸਾਲ 2024 ਦੀ ਆਮਦ ਮੌਕੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਦਰਬਾਰ ਵਿਖੇ ਹਾਜਰੀਨ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਮਨੁੱਖੀ ਜੂਨ ਬੜੇ ਭਾਗਾਂ ਦੇ ਨਾਲ ਮਿਲਦੀ ਹੈ।

ਇਸ ਲਈ ਸਾਨੂੰ ਇਨਸਾਨੀ ਜਾਮਾ ਪਰਮਾਤਮਾ ਦੀ ਭਗਤੀ ਕਰਦਿਆਂ ਤੇ ਮਨੁੱਖਤਾ ਦੀ ਸੇਵਾ ਵਿਚ ਲਗਾਉਣਾ ਚਾਹੀਦਾ ਹੈ। ਉਹਨਾਂ ਗੁਰੂਆਂ, ਪੀਰਾਂ ਦੀ ਬਾਣੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਹਰੇਕ ਮਨੁੱਖ ਆਪਣੇ ਅੰਦਰ ਦੀਆਂ ਬੁਰਾਈਆਂ ਤੇ ਚੰਗਿਆਈਆਂ ਤੋਂ ਵਾਕਿਫ ਹੁੰਦਾ ਹੈ। ਇਸ ਲਈ ਸਾਲ ਦੇ ਪਹਿਲੇ ਦਿਨ ਹਰ ਇਨਸਾਨ ਨੂੰ ਆਪਣੇ ਅੰਦਰ ਦੀ ਕਿਸੇ ਨਾ ਕਿਸੇ ਬੁਰਾਈ ਨੂੰ ਤਿਆਗਣ ਦਾ ਪ੍ਰਣ ਜਰੂਰ ਲੈਣਾ ਚਾਹੀਦਾ ਹੈ। ਉਹਨਾਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਅਤੇ ਕੌਮ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ। ਸਾਂਈ ਕਰਨੈਲ ਸ਼ਾਹ ਨੇ ਸੰਗਤਾਂ ਨੂੰ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਦਸਾਂ ਨੁਹਾਂ ਦੀ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਲਈ ਵੀ ਪ੍ਰੇਰਿਆ। ਇਸ ਮੌਕੇ ਨਵੇਂ ਸਾਲ ਦੀ ਆਮਦ ਤੇ ਮਠਿਆਈ ਵੰਡੀ ਗਈ। ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਦਰਬਾਰ ਵਿਖੇ ਨਤਮਸਤਕ ਹੋਕੇ ਸਾਂਈ ਮੰਗੂ ਸ਼ਾਹ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।