
ਰਾਜਪੁਰਾ ਪੁਲਿਸ ਵੱਲੋਂ ਔਰਤ ਸਮੇਤ ਦੋ ਵਿਅਕਤੀ ਸਾਢੇ 3 ਕਿੱਲੋ ਤੋਂ ਵੱਧ ਅਫ਼ੀਮ ਸਮੇਤ ਗ੍ਰਿਫਤਾਰ
ਪਟਿਆਲਾ, 11ਦਸੰਬਰ - ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਸ ਸਮੇਂ ਇੱਕ ਹੋਰ ਕਾਮਯਾਬੀ ਮਿਲੀ ਜਦੋਂ ਰਾਜਪੁਰਾ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਤੋਂ 3 ਕਿੱਲੋ 600 ਗ੍ਰਾਮ ਅਫ਼ੀਮ ਬ੍ਰਾਮਦ ਕੀਤੀ।
ਪਟਿਆਲਾ, 11ਦਸੰਬਰ - ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਸ ਸਮੇਂ ਇੱਕ ਹੋਰ ਕਾਮਯਾਬੀ ਮਿਲੀ ਜਦੋਂ ਰਾਜਪੁਰਾ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਤੋਂ 3 ਕਿੱਲੋ 600 ਗ੍ਰਾਮ ਅਫ਼ੀਮ ਬ੍ਰਾਮਦ ਕੀਤੀ। ਇਹ ਜਾਣਕਾਰੀ ਇਥੇ ਮੀਡੀਆ ਨਾਲ਼ ਸਾਂਝੀ ਕਰਦਿਆਂ ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਸਿਟੀ ਪੁਲਿਸ ਰਾਜਪੁਰਾ ਦੇ ਏ.ਐਸ.ਆਈ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਖਰਾਜਪੁਰ ਨੇੜੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਆਉਂਦੇ ਵੇਖਿਆ ਜਿਨ੍ਹਾਂ ਦੇ ਮੋਢੇ ਵਿੱਚ ਪਿੱਠੂ ਬੈਗ ਪਾਏ ਹੋਏ ਸਨ। ਦੋਵਾਂ ਦੇ ਬੈਗਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਵਿੱਚੋਂ 3 ਕਿੱਲੋ 600 ਗ੍ਰਾਮ ਅਫ਼ੀਮ ਬ੍ਰਾਮਦ ਕੀਤੀ ਗਈ। ਵਿਅਕਤੀ ਦੀ ਪਛਾਣ ਮੁਨੇਸ਼ਵਰ ਕੁਮਾਰ ਦਾਂਗੀ ਪੁੱਤਰ ਸੁਖਦੇਵ ਮਹਾਤੋ ਵਾਸੀ ਪਿੰਡ ਉਨਟਾ ਥਾਣਾ ਸਦਰ ਚਤਰਾ ਜ਼ਿਲ੍ਹਾ ਚਤਰਾ ਝਾਰਖੰਡ ਅਤੇ ਔਰਤ ਦੀ ਪਛਾਣ ਕਿਰਨ ਦੇਵੀ ਪਤਨੀ ਕੁਲਦੀਪ ਗੰਜੂ ਵਾਸੀ ਪਿੰਡ ਬਾਰਾਤਰੀ ਡਾਕਖਾਨਾ ਪੀਰੀ ਥਾਣਾ ਸਿਮਰੀਆ ਜ਼ਿਲ੍ਹਾ ਚਤਰਾ ਝਾਰਖੰਡ ਵਜੋਂ ਕੀਤੀ ਗਈ। ਦੋਵਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
