ਪਸ਼ੂਆਂ ਨੂੰ ਸੜਕਾਂ 'ਤੇ ਛੱਡਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਪੁਲਿਸ ਕਰੇਗੀ ਨਿਗਰਾਨੀ
ਪਟਿਆਲਾ, 10 ਜਨਵਰੀ - ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵਾਰ ਵਾਰ ਅਪੀਲਾਂ ਕਰਨ ਦੇ ਬਾਵਜੂਦ ਉਨ੍ਹਾਂ ਲੋਕਾਂ 'ਤੇ ਕੋਈ ਬਹੁਤਾ ਅਸਰ ਨਹੀਂ ਹੋਇਆ ਜੋ ਪਸ਼ੂਆਂ ਦਾ ਲਾਭ ਉਠਾ ਕੇ ਬਾਦ ਵਿੱਚ ਉਨ੍ਹਾਂ ਨੂੰ ਸੜਕਾਂ 'ਤੇ ਛੱਡ ਦਿੰਦੇ ਹਨ। ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੀ ਵਾਪਰਦੇ ਭਿਆਨਕ ਸੜਕ ਹਾਦਸਿਆਂ ਵਿਚ ਕਈ ਵਾਰ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।

ਨਗਰ ਨਿਗਮ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਪਹਿਲਾਂ ਹੀ ਅਵਾਰਾ ਪਸ਼ੂਆਂ ਨੂੰ ਅਬਲੋਵਾਲ ਦੀ ਗਊਸ਼ਾਲਾ ਵਿਖੇ ਪਹੁੰਚਾਉਣ ਦਾ ਆਪਣਾ ਕੰਮ ਅੰਜਾਮ ਦੇ ਰਿਹਾ ਹੈ ਪਰ ਪਸ਼ੂਆਂ ਨੂੰ ਸੜਕਾਂ 'ਤੇ ਘੁੰਮਣ ਲਈ ਮਜਬੂਰ ਕਰਨ ਵਾਲੇ ਲੋਕ ਇਸ ਸਮੱਸਿਆ ਦਾ ਕਾਰਨ ਬਣੇ ਹੋਏ ਹਨ । ਪ੍ਰਸ਼ਾਸਨ ਹੁਣ ਅਜਿਹੇ ਲੋਕਾਂ ਵਿਰੁੱਧ ਹੋਰ ਸਖ਼ਤ ਹੋਣ ਲੱਗਾ ਹੈ। ਨਗਰ ਨਿਗਮ ਕਮਿਸ਼ਨਰ ਨੇ ਐਸ ਐਸ ਪੀ ਪਟਿਆਲਾ ਨੂੰ ਸ਼ਹਿਰ ਦੇ ਐਂਟਰੀ ਪੁਆਇੰਟਾਂ 'ਤੇ ਰਾਤ ਸਮੇਂ ਪਟਿਆਲਾ ਪੁਲਿਸ ਦੀਆਂ ਪੀ ਸੀ ਆਰ ਟੀਮਾਂ ਵੱਲੋਂ ਨਿਗਰਾਨੀ ਰੱਖਣ ਸਬੰਧੀ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਤ ਸਮੇਂ ਸ਼ਹਿਰ ਦੇ ਆਲੇ ਦੁਆਲੇ ਦੇ ਖੇਤਰਾਂ ਵਿਚੋਂ ਸੰਗਰੂਰ ਬਾਈ ਪਾਸ, ਨਾਭਾ ਰੋਡ, ਰਾਜਪੁਰਾ ਰੋਡ, ਦੇਵੀਗੜ੍ਹ ਰੋਡ, ਸਨੌਰ ਰੋਡ, ਸਰਹੰਦ ਬਾਈ ਪਾਸ ਰਾਹੀਂ ਪਸ਼ੂਆਂ ਨੂੰ ਸ਼ਹਿਰ ਵੱਲ ਧੱਕ ਦਿੱਤਾ ਜਾਂਦਾ ਹੈ। ਇਸ ਪੱਤਰ ਰਾਹੀਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਵੀ ਪਸ਼ੂਆਂ ਨੂੰ ਸੜਕਾਂ 'ਤੇ ਛੱਡ ਕੇ, ਆਮ ਲੋਕਾਂ ਦੀ ਜਾਨ ਦਾ ਖੌਅ ਬਣੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।