ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ "ਰਾਸ਼ਟਰੀ ਯੁਵਾ ਦਿਵਸ" ਮਨਾਇਆ

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ, ਬੰਗਾ (ਐਸ.ਬੀ.ਐਸ. ਨਗਰ) ਦੇ ਰੈੱਡ ਰਿਬਨ ਕਲੱਬ ਵੱਲੋਂ 12 ਜਨਵਰੀ, 2024 ਨੂੰ ਰਾਸ਼ਟਰੀ ਯੁਵਕ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਪ੍ਰੋਗਰਾਮ ਅਫਸਰ ਪ੍ਰੋ. ਕਿਸ਼ੋਰ ਕੁਮਾਰ ਨੇ ਇਸ ਦਿਵਸ ਦਾ ਆਯੋਜਨ ਕੀਤਾ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਗਟਾਵਾ ਕਰਦਿਆਂ, ਐੱਚਆਈਵੀ/ਏਡਜ਼ ਦੀ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ।

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ, ਬੰਗਾ (ਐਸ.ਬੀ.ਐਸ. ਨਗਰ) ਦੇ ਰੈੱਡ ਰਿਬਨ ਕਲੱਬ ਵੱਲੋਂ 12 ਜਨਵਰੀ, 2024 ਨੂੰ ਰਾਸ਼ਟਰੀ ਯੁਵਕ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਪ੍ਰੋਗਰਾਮ ਅਫਸਰ ਪ੍ਰੋ. ਕਿਸ਼ੋਰ ਕੁਮਾਰ ਨੇ ਇਸ ਦਿਵਸ ਦਾ ਆਯੋਜਨ ਕੀਤਾ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਗਟਾਵਾ ਕਰਦਿਆਂ, ਐੱਚਆਈਵੀ/ਏਡਜ਼ ਦੀ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀ ਵਲੰਟੀਅਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ, ਸਵਾਮੀ ਵਿਵੇਕਾਨੰਦ ਦੇ ਜੀਵਨ ਤੇ ਉਨ੍ਹਾਂ ਦੀ ਸਮਾਜ ਨੂੰ ਦੇਣ ਬਾਰੇ ਸਾਰਥਕ ਵਿਚਾਰ-ਚਰਚਾ ਕੀਤੀ ਤੇ ਅੱਜ ਦੇ ਹਾਲਾਤਾਂ ਵਿੱਚ ਉਨ੍ਹਾਂ ਨੂੰ ਸਮਾਜ ਲਈ ਆਪਣਾ ਵਡਮੁੱਲਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰੋ. ਮਨਮੰਤ ਸਿੰਘ, ਪ੍ਰੋ. ਚਰਨਦੀਪ, ਕਾਲਜ ਸੁਪਰਡੈਂਟ ਪਰਮਜੀਤ ਸਿੰਘ ਤੇ ਕਲੈਰੀਕਲ ਸਟਾਫ ਮੌਜੂਦ ਸਨ।