ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦਾ ਸਲਾਨਾ ਕੈਲੰਡਰ ਜਾਰੀ ਕੀਤਾ
ਨਵਾਂਸ਼ਹਿਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ੲਇਰਮੌਰ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਦੀ ਅਗਵਾਈ ਅਧੀਨ ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਸਲਾਨਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਸੰਸਥਾ ਦਾ ਸਲਾਨਾ ਕੈਲੰਡਰ ਜਾਰੀ ਕਰਦਿਆਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਭਾਈ ਸੰਗਤ ਸਿੰਘ ਸਿੱਖ ਧਰਮ ਦੇ ਅਜਿਹੇ ਯੋਧੇ ਹੋਏ ਹਨ, ਜਿਹਨਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਆਪਣਾ ਕਲਗੀ ਤੌੜਾ ਬਖਸਿਸ਼ ਕੀਤਾ ਸੀ।ਉਹਨਾਂ ਆਖਿਆ ਕਿ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕੇ ਅੱਜ ਪੰਥ ਚੜ੍ਹਦੀ ਕਲਾ ਵਿੱਚ ਹੈ। ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਭਾਈ ਸੰਗਤ ਸਿੰਘ ਜੀ ਨੂੰ ਯਾਦ ਕਰਦਿਆਂ ਸਲਾਨਾ ਕੈਲੰਡਰ ਜਾਰੀ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਭਾਈ ਸੰਗਤ ਸਿੰਘ ਜੀ ਦੇ ਨਾਮ ਤੇ ਆਰੰਭ ਹੋਈ ਇਸ ਸੰਸਥਾ ਵਲੋਂ ਕੈਲੰਡਰ ਜਾਰੀ ਕਰਨ ਦਾ ਮੁੱਖ ਮਕਸਦ ਜਿਥੇ ਇਲਾਕੇ ਦੇ ਲੋਕਾਂ ਨੂੰ ਮਹਾਨ ਸ਼ਹੀਦ ਭਾਈ ਸੰਗਤ ਸਿੰਘ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦੇਣਾ ਹੈ, ਉਥੇ ਨਾਲ ਹੀ ਸੰਸਥਾ ਸੰਬੰਧੀ ਜਾਣਕਾਰੀ, ਚੱਲ ਰਹੇ ਕੋਰਸਾਂ ਅਤੇ ਸੰਸਥਾ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੂ ਕਰਵਾਉਣਾ ਵੀ ਹੈ। ਇਸ ਮੌਕੇ ਕਾਲਜ ਦਾ ਸਟਾਫ ਤੇ ਸਮੂਹ ਵਿਦਿਆਰਥੀ ਵੀ ਹਾਜ਼ਰ ਸਨ।