
ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਪਟਿਆਲਾ, 30 ਜਨਵਰੀ - 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ।
ਪਟਿਆਲਾ, 30 ਜਨਵਰੀ - 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ।
ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।'
ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮੱਰਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।
