5 ਨੂੰ ਜ਼ਿਲ੍ਹੇ ਦੇ 6 ਲੱਖ ਤੋਂ ਵੱਧ ਬੱਚਿਆਂ ਨੂੰ ਖੁਆਈ ਜਾਵੇਗੀ ਐਲਬੈਂਡਾਜ਼ੋਲ ਦੀ ਗੋਲੀ - ਡੀ. ਸੀ.

ਪਟਿਆਲਾ, 1 ਫਰਵਰੀ - ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 5 ਫਰਵਰੀ ਨੂੰ ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖੁਆਈ ਜਾਣੀ ਹੈ।

ਪਟਿਆਲਾ, 1 ਫਰਵਰੀ - ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5  ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 5 ਫਰਵਰੀ ਨੂੰ ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖੁਆਈ ਜਾਣੀ ਹੈ। ਉਨ੍ਹਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤਕ ਦੇ  ਸਾਰੇ  ਤਕਰੀਬਨ 6 ਲੱਖ 41 ਹਜ਼ਾਰ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾਂ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ। ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ। ਪਰ ਹੁਣ ਇਸ ਦਵਾਈ ਦੀ ਖ਼ੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖ਼ੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।