3 ਅਤੇ 4 ਫਰਵਰੀ ਨੂੰ ਨਿਰਧਾਰਿਤ ਕੀਤੇ ਰੂਟ ‘ਤੇ ਕੱਢੀ ਜਾਵੇਗੀ ਪੰਜਾਬ ਸਰਕਾਰ ਦੀਆਂ ਝਾਕੀਆਂ - ਏ.ਡੀ.ਸੀ.(ਜ)

ਨਵਾਂਸ਼ਹਿਰ - ਪੰਜਾਬ ਸਰਕਾਰ ਦੀਆਂ ਝਾਕੀਆਂ ਜੋ ਗਣਤੰਤਰ ਦਿਵਸ ਮੌਕੇ ਕਢੀਆਂ ਗਈਆਂ ਸਨ, ਉਹ ਝਾਕੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 3 ਅਤੇ 4 ਫਰਵਰੀ ਨੂੰ ਨਿਰਧਾਰਿਤ ਕੀਤੇ ਗਏ ਰੂਟ ‘ਤੇ ਕੱਢੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ‘ਤੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸ਼ਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਵਾਂਸ਼ਹਿਰ - ਪੰਜਾਬ ਸਰਕਾਰ ਦੀਆਂ ਝਾਕੀਆਂ ਜੋ ਗਣਤੰਤਰ ਦਿਵਸ ਮੌਕੇ ਕਢੀਆਂ ਗਈਆਂ ਸਨ, ਉਹ ਝਾਕੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 3 ਅਤੇ 4 ਫਰਵਰੀ ਨੂੰ ਨਿਰਧਾਰਿਤ ਕੀਤੇ ਗਏ ਰੂਟ ‘ਤੇ ਕੱਢੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ‘ਤੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸ਼ਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦਸਿਆਂ ਕਿ 3 ਜਨਵਰੀ ਨੂੰ ਇਹ ਝਾਕੀਆਂ ਰੈਲ ਮਾਜਰਾ ਤੋਂ ਟੋਲ ਪਲਾਜ਼ਾ ਬੱਛੂਆਂ, ਮਜਾਰੀ, ਗੜ੍ਹੀ ਕਾਨੂੰਗੋ ਅਤੇ 4 ਜਨਵਰੀ ਨੂੰ ਬੱਸ ਸਟੈਂਡ ਰਾਹੋਂ ਤੋਂ ਡਾ. ਭੀਮ ਰਾਓ ਅੰਬੇਡਕਰ ਚੌਕ, ਨਵਾਂਸ਼ਹਿਰ ਤੋਂ ਹੁੰਦੇ ਹੋਏ ਚੰਡੀਗੜ੍ਹ ਰੋਡ ਨਵਾਂਸ਼ਹਿਰ ਲੰਗੜੋਆ ਬਾਈਪਾਸ ਤੋਂ ਬੰਗਾ ਲਈ ਚਲੇਗੀ। ਇਸ ਤੋਂ ਬਾਅਦ 4 ਜਨਵਰੀ ਨੂੰ ਹੀ ਬਾਅਦ ਦੁਪਹਿਰ ਖੱਟਕੜ ਕਲਾਂ ਤੋਂ ਬੱਸ ਸਟੈਂਡ ਬੰਗਾ, ਬੱਸ ਸਟੈਂਡ ਬੰਗਾ ਤੋਂ ਦਾਣਾ ਮੰਡੀ ਬੰਗਾ, ਦਾਣਾ ਮੰਡੀ ਬੰਗਾ ਤੋਂ ਗੜ੍ਹਸ਼ੰਕਰ ਵਿਖੇ ਕੱਢੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਝਾਕੀਆਂ 'ਚ ਜਲਿਆਂ-ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਤੇ ਮਾਈ ਭਾਗੋ ਆਰਮਡ ਫੋਰਸਜ ਪ੍ਰਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ 'ਚ ਨਾਮ ਰੌਸ਼ਨ ਕਰਨ ਵਾਲੀਆਂ ਔਰਤਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ 'ਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਉਪਰੰਤ ਇਹ ਝਾਕੀਆਂ 3 ਅਤੇ 4 ਫਰਵਰੀ ਨੂੰ ਜ਼ਿਲ੍ਹੇ ਵਿੱਚ ਵਿਖਾਈਆਂ ਜਾਣਗੀਆਂ  ਤਾਂ ਜੋ ਆਮ ਲੋਕ ਵੀ ਇਨ੍ਹਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਲ ਕਰ ਸਕਣ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ 'ਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ 'ਚ ਮੀਲ ਦਾ ਪੱਥਰ ਸਾਬਤ ਹੋਵੇਗਾ।