ਪੇਂਡੂ ਮਜਦੂਰ ਯੂਨੀਅਨ ਭਾਰਤ ਬੰਦ ਵਿਚ ਕਰੇਗੀ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ - 16 ਫਰਵਰੀ ਨੂੰ ਕਿਸਾਨਾਂ ਅਤੇ ਮਜਦੂਰਾਂ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਕਾਮਯਾਬ ਕਰਨ ਲਈ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੇਂਡੂ ਮਜਦੂਰ ਭਰਵਾਂ ਯੋਗਦਾਨ ਪਾਵੇਗੀ।ਇਸ ਸਬੰਧੀ ਯੂਨੀਅਨ ਦੀ ਜਿਲਾ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲਾ ਆਗੂਆਂ ਕਮਲਜੀਤ ਸਨਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਮਜਦੂਰ ਵਿਰੋਧੀ ਸਾਬਤ ਹੋਈਆਂ ਹਨ।ਮਜਦੂਰਾਂ ਦੀ ਹਾਲਤ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਹੈ।

ਨਵਾਂਸ਼ਹਿਰ - 16 ਫਰਵਰੀ ਨੂੰ ਕਿਸਾਨਾਂ ਅਤੇ ਮਜਦੂਰਾਂ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਕਾਮਯਾਬ ਕਰਨ ਲਈ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੇਂਡੂ ਮਜਦੂਰ ਭਰਵਾਂ ਯੋਗਦਾਨ ਪਾਵੇਗੀ।ਇਸ ਸਬੰਧੀ ਯੂਨੀਅਨ ਦੀ ਜਿਲਾ ਕਮੇਟੀ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲਾ ਆਗੂਆਂ ਕਮਲਜੀਤ ਸਨਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਮਜਦੂਰ ਵਿਰੋਧੀ ਸਾਬਤ ਹੋਈਆਂ ਹਨ।ਮਜਦੂਰਾਂ ਦੀ ਹਾਲਤ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਹੈ। ਇਸ ਸਬੰਧੀ ਪਿੰਡਾਂ ਵਿਚ ਮਜਦੂਰਾਂ ਦੀਆਂ ਮੀਟਿੰਗਾਂ ਕਰਨ ਦੇ ਨਾਲ ਨਾਲ ਬੰਦ ਸਬੰਧੀ ਪ੍ਰਚਾਰ ਵੀ ਕੀਤਾ ਜਾਵੇਗਾ।ਉਹਨਾਂ ਨੇ ਮਜਦੂਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫਲ ਬਣਾਕੇ ਆਪਣੇ ਮੋਦੀ ਸਰਕਾਰ ਵਿਰੋਧੀ ਗੁੱਸੇ ਦਾ ਪ੍ਰਗਟਾਵਾ ਕਰਨ।ਇਸ ਮੀਟਿੰਗ ਵਿਚ ਸੁਰਿੰਦਰ ਮੀਰਪੁਰੀ ,ਬਗੀਚਾ ਸਿੰਘ ਸਹੂੰਗੜਾ, ਨੀਲਮ ਰਾਣੀ ਕੋਟ ਰਾਂਝਾ, ਲਾਡੀ ਅਤੇ ਪ੍ਰੇਮ ਸਿੰਘ ਸ਼ਹਾਬ ਪੁਰ ਆਗੂ ਵੀ ਸ਼ਾਮਲ ਸਨ।