ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋ ਰਿਹਾ ਹੈ ਲਗਾਤਾਰ ਵਾਧਾ : ਕੁਲਵੰਤ ਸਿੰਘ

ਐਸ ਏ ਐਸ ਨਗਰ, 23 ਜਨਵਰੀ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਮੁਖੀ ਕੰਮਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪਿੰਡ ਸਿਆਉਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੀਆਂ ਵੱਖ ਵੱਖ ਰਵਾਇਤੀ ਪਾਰਟੀਆਂ ਦੇ ਸਰਗਰਮ ਵਰਕਰ ਅਤੇ ਅਹੁਦੇਦਾਰ ਆਪਣੀਆਂ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

ਪਾਰਟੀ ਦੇ ਵਿੱਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਜੀ ਆਇਆ ਕਹਿੰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਗਰੰਟੀਆਂ ਅਤੇ ਵਾਅਦੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਜਾਣ ਵੇਲੇ ਕੀਤੇ ਗਏ ਸਨ,ਉਹਨਾਂ ਨੂੰ ਇੱਕ ਇੱਕ ਕਰਕੇ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹੁਣ ਤੱਕ 18000 ਤੋਂ ਵੀ ਤੋਂ ਵੀ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਵਿੱਚ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਕੰਮਾਂ ਦੇ ਚੱਲਦਿਆਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਚ ਲੋਕਾਂ ਦਾ ਵਿਸ਼ਵਾਸ ਵੱਧ ਰਿਹਾ ਹੈ ਅਤੇ ਵੱਡੀ ਗਿਣਤੀ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਮੁੱਖ ਤੌਰ ਤੇ ਨਰਿੰਦਰ ਸਿੰਘ, ਬਲਕਾਰ ਸਿੰਘ, ਭੁਪਿੰਦਰ ਸਿੰਘ ਪੰਚ, ਬੂਟਾ ਸਿੰਘ, ਮਨਪ੍ਰੀਤ ਸਿੰਘ ਮੰਨਾ, ਤਰਸੇਮ ਸਿੰਘ ਗੁਰਸੇਵਕ ਸਿੰਘ, ਬਚਿੱਤਰ ਸਿੰਘ, ਕੁਲਵੰਤ ਸਿੰਘ ਸਾਬਕਾ ਪੰਚ ਸ਼ਾਮਿਲ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਮੌਲੀ, ਬਲਾਕ ਪ੍ਰਧਾਨ ਰਜਿੰਦਰ ਪ੍ਰਸਾਦ ਸ਼ਰਮਾ ਉਚੇਚੇ ਤੌਰ ਤੇ ਹਾਜ਼ਰ ਸਨ।