ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਦੱਸਿਆ ਕਿ ਅੱਜ ਦੇਸ਼ ਦੇ ਵਿੱਚ ਇੱਕ ਅੰਦੋਲਨ ਚਲਾਉਣ ਦੀ ਲੋੜ ਏ ਕਿਉਂਕਿ ਕੁਝ ਸਿਆਸੀ ਹਿੱਤਾ ਕਾਰਨ ਹੁਕਮਰਾਨ ਸਰਕਾਰਾਂ ਵੱਲੋ ਦੇਸ਼ ਦੇ ਲੋਕਾਂ ਨੂੰ ਧਰਮ ਦੇ ਨਾਮ ਤੇ ਗੁੰਮਰਾਹ ਕੀਤਾ ਜਾ ਰਿਹਾ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ।  ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਦੱਸਿਆ ਕਿ ਅੱਜ ਦੇਸ਼ ਦੇ ਵਿੱਚ ਇੱਕ ਅੰਦੋਲਨ ਚਲਾਉਣ ਦੀ ਲੋੜ ਏ ਕਿਉਂਕਿ ਕੁਝ  ਸਿਆਸੀ ਹਿੱਤਾ ਕਾਰਨ ਹੁਕਮਰਾਨ ਸਰਕਾਰਾਂ ਵੱਲੋ ਦੇਸ਼ ਦੇ ਲੋਕਾਂ ਨੂੰ ਧਰਮ ਦੇ ਨਾਮ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਗਰੀਬੀ , ਭੁੱਖਮਰੀ,ਬੇਰੁਜ਼ਗਾਰੀ ਜੋਰਾਂ ਤੇ ਹੈ।ਹਰ ਇਨਸਾਨ ਇਲਾਜ ਤੋਂ ਬਿਨਾ ਮੌਤ ਦੇ ਮੂੰਹ ਵਿੱਚ ਜਾ ਰਿਹਾ ਹੈ ਪਰ ਦੇਸ਼ ਦੇ ਸਿਆਸਤਦਾਨ ਧਰਮ ਦੇ ਨਾਮ ਤੇ ਕੋਝੀਆਂ ਚਾਲਾਂ ਚੱਲ ਕੇ ਸਿਰਫ ਆਪਣੀਆਂ ਰੋਟੀਆਂ ਸੇਕ ਰਹੇ ਨੇ।ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਦੱਸਿਆ ਕਿ ਪਿਛਲੇ ਦਿਨੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜਿਲ੍ਹਾ ਮੋਗਾ ਦੇ ਜਨਰਲ ਸਕੱਤਰ ਡਾਕਟਰ ਸਵਰਨਜੀਤ ਲੋਪੋਂ ਦੀ ਕਲੀਨਿਕ ਦੇ ਅੰਦਰ ਕੁਝ ਸ਼ਰਾਰਤੀ ਅਨਸਰ ਵਲੋਂ ਲੁੱਟ ਖੋਹ ਦੀ ਵਾਰਦਾਤ ਦੇ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਇਸ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ। ਜਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰਪਾਲ ਸਿੰਘ ਜੈਨਪੁਰ ਨੇ ਜਿਲ੍ਹਾ ਮੋਗਾ ਦੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆ ਇਹਨਾਂ ਸ਼ਰਾਰਤੀ ਅੰਨਸਰਾ ਦੇ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਸ ਸਮੇਂ ਜਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਸੂਬਾ ਆਗੂ ਡਾਕਟਰ ਬਲਵੀਰ ਗਰਚਾ,ਜਿਲ੍ਹਾ ਵਾਇਸ ਪ੍ਰਧਾਨ ਡਾਕਟਰ ਸਤਨਾਮ ਵਜੀਦਪੁਰ,ਜਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੁੰਪਿੰਦਰ ਸਿੰਘ,ਮੀਡੀਆ ਇੰਚਾਰਜ ਡਾਕਟਰ ਜਤਿੰਦਰ ਸਹਿਗਲ,ਜਿਲ੍ਹਾ ਆਰਗੇਨਾਈਜ਼ਰ ਡਾਕਟਰ ਸੁਰਿੰਦਰ ਮਹਾਲੋਂ ਅਤੇ ਜਿਲ੍ਹਾ ਮੀਤ ਪ੍ਰਧਾਨ ਡਾਕਟਰ ਗੁਰਨਾਮ ਸਿੰਘ ਆਦਿ ਹਾਜ਼ਰ ਸਨ।