ਤਿੰਨ ਦਿਨਾਂ ਮੁਹਿੰਮ ਦੌਰਾਨ 1 ਲੱਖ 85 ਹਜ਼ਾਰ ਤੋਂ ਵੱਧ ਬੱਚਿਆਂ ਨੇ ਪੀਤੀਆਂ ਪੋਲੀਓ ਬੂੰਦਾਂ

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਪਟਿਆਲਾ, 5 ਮਾਰਚ - ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤਕ ਪਟਿਆਲਾ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ 1 ਲੱਖ 85 ਹਰ 758 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ। ਇਹ ਅਨੁਮਾਨਤ ਟੀਚਾ ਮਿਥਿਆ ਗਿਆ ਸੀ| ਜਿਸ ਨੂੰ ਪੂਰਾ ਕਰ ਲਿਆ ਗਿਆ।

ਸਿਵਲ ਸਰਜਨ ਡਾ ਰਮਿੰਦਰ ਕੌਰ ਨੇ ਦੱਸਿਆਂ ਕਿ ਅੱਜ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੌਂ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੁੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਆਈਆਂ ਗਈਆਂ। ਅੱਜ ਜ਼ਿਲ੍ਹੇ ਵਿੱਚ 31 ਹਜ਼ਾਰ 420 ਬੱਚਿਆਂ ਨੇਂ ਪੋਲੀੋਉ ਦਵਾਈ ਪੀਤੀ, ਇਸ ਤਰਾਂ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ 1 ਲੱਖ 85 ਹਜ਼ਾਰ 758 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆ ਕੇ ਸੌ ਫੀਸਦੀ ਟੀਚਾ ਪੂਰਾ ਕਰ ਲਿਆ। ਉਹਨਾਂ ਕਿਹਾ ਕਿ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਅੱਜ ਸ਼ਹਿਰੀ ਅਤੇ ਪੇਂਡੂ ਖੇਤਰ ਦੀਆਂ ਸਲੱਮ ਬਸਤੀਆਂ, ਝੁੱਗੀਆਂ ਝੌਹਪੜੀਆਂ ਆਦਿ ਵਿੱਚ ਜਾ ਕੇ ਮੁਹਿੰਮ ਦੀ ਚੈਕਿੰਗ ਕੀਤੀ।
29-05-25 ਸ਼ਾਮ 12:16:33
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR