
ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਵਿਲੱਖਣ ਯੋਗਦਾਨ ਲਈ ਡਾ. ਗੁਰਉਪਦੇਸ਼ ਕੌਰ ਦਾ ਸਨਮਾਨ
ਪਟਿਆਲਾ, 10 ਮਾਰਚ - ਸ. ਬਸੰਤ ਸਿੰਘ ਖ਼ਾਲਸਾ ਯਾਦਗਾਰੀ ਟਰੱਸਟ ਸੰਗਰੂਰ ਵੱਲੋਂ ਸਰਕਾਰੀ ਆਈ ਟੀ ਆਈ ਸੰਗਰੂਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਆਪੋ ਆਪਣੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਮਹਿਲਾ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਪਟਿਆਲਾ, 10 ਮਾਰਚ - ਸ. ਬਸੰਤ ਸਿੰਘ ਖ਼ਾਲਸਾ ਯਾਦਗਾਰੀ ਟਰੱਸਟ ਸੰਗਰੂਰ ਵੱਲੋਂ ਸਰਕਾਰੀ ਆਈ ਟੀ ਆਈ ਸੰਗਰੂਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਆਪੋ ਆਪਣੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਮਹਿਲਾ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ ਵੀ ਕੇ) ਪਟਿਆਲਾ ਦੇ ਪ੍ਰੋਫੈਸਰ-ਕਮ-ਇੰਚਾਰਜ ਡਾ. ਗੁਰਉਪਦੇਸ਼ ਕੌਰ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਨਕਦ ਰਾਸ਼ੀ ਤੋਂ ਇਲਾਵਾ ਫੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਬਸੰਤ ਸਿੰਘ ਖ਼ਾਲਸਾ ਟਰੱਸਟ ਦੇ ਮੁਖੀ ਡਾ. ਹਰਪ੍ਰੀਤ ਕੌਰ ਖ਼ਾਲਸਾ ਤੋਂ ਇਲਾਵਾ ਕਈ ਹੋਰ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।
