ਸਵੀਪ ਗਤੀਵਿਧੀਆਂ ਅਧੀਨ ਦੋਆਬਾ ਗਰੁੱਪ ਆਫ ਕਾਲਜ਼ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 15 ਮਾਰਚ:- ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦੋਆਬਾ ਗਰੁੱਪ ਆਫ ਕਾਲਜ਼ ਛੋਕਰਾਂ ਦੇ ਡਾਇਰੈਕਟਰ ਰਾਜ਼ੇਸ਼ਵਰ ਸਿੰਘ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਨਵਾਂਸ਼ਹਿਰ, 15 ਮਾਰਚ:- ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦੋਆਬਾ ਗਰੁੱਪ ਆਫ ਕਾਲਜ਼ ਛੋਕਰਾਂ ਦੇ ਡਾਇਰੈਕਟਰ ਰਾਜ਼ੇਸ਼ਵਰ ਸਿੰਘ  ਦੀ ਅਗਵਾਈ  ਹੇਠ ਸਵੀਪ ਗਤੀਵਿਧੀਆਂ ਅਧੀਨ  ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੁਆਰਾ ਮੁੱਖ ਬੁਲਾਰਿਆਂ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ।ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ  ਕਿਹਾ ਕਿ  ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ ਸੱਤਰ ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75ਫੀਸਦੀ ਦੇ ਪਾਰ ਕਰਨ ਵਿੱਚ ਸਹਿਯੋਗ ਕਰਨ।ਸਵੀਪ ਟੀਮ ਦੇ ਮੈਂਬਰ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ  ਜਿਹੜੇ ਵਿਦਿਆਰਥੀਆਂ 18 ਸਾਲ ਤੋਂ ਉੱਪਰ ਹਨ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ। ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਬੂਥ ਪੱਧਰ ਤੇ ਮਿਲਣ ਵਾਲ਼ੀਆਂ ਸਹੂਲਤਾਂ ਤੇ ਚਾਨਣਾ ਪਾਇਆ ਜਿਵੇਂ ਕੇ ਵਿਕਲਾਂਗ ਵੋਟਰਾਂ ਲਈ ਵੀਲ੍ਹ ਚੇਅਰ, ਰੈਂਪ, ਬਰੇਲ ਲਿੱਪੀ, ਪਿੱਕ ਐਂਡ ਡਰਾਪ ਸੁਵਿਧਾ, ਬੱਚਿਆਂ ਵਾਸਤੇ ਕਰੈੱਚ ਆਦਿ।ਇਸ ਮੌਕੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਦਵਾਇਆ ਗਿਆ। ਦੋਆਬਾ ਗਰੁੱਪ ਦੇ ਡਾਇਰੈਕਟਰ ਰਾਜ਼ੇਸ਼ਵਰ ਸਿੰਘ  ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਵਾਰ “ਚੋਣਾਂ ਦਾ ਪਰਵ-ਦੇਸ਼ ਦਾ ਗਰਵ” ਲੋਕ ਸਭਾ ਚੋਣਾਂ ਵਿੱਚ ਆਓ ਅਸੀਂ ਸਾਰੇ ਆਪਣਾ ਬਣਦਾ ਯੋਗਦਾਨ ਪਾਈਏ।