
ਅਸਲਾ ਲਾਇਸੈਂਸ ਧਾਰਕ 25 ਮਾਰਚ ਤੱਕ ਹਥਿਆਰ ਜਮ੍ਹਾ ਕਰਵਾਉਣ - ਜਤਿਨ ਲਾਲ
ਊਨਾ, 18 ਮਾਰਚ - ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਚੋਣਾਂ ਨੂੰ ਨਿਰਪੱਖ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਜਤਿਨ ਲਾਲ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਦਿੱਤੇ ਹਨ ਕਿ ਉਹ 25 ਮਾਰਚ ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਪੁਲਿਸ ਸਟੇਸ਼ਨ ਅਤੇ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।
ਊਨਾ, 18 ਮਾਰਚ - ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਚੋਣਾਂ ਨੂੰ ਨਿਰਪੱਖ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਜਤਿਨ ਲਾਲ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਦਿੱਤੇ ਹਨ ਕਿ ਉਹ 25 ਮਾਰਚ ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਪੁਲਿਸ ਸਟੇਸ਼ਨ ਅਤੇ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ 10 ਜੂਨ ਸ਼ਾਮ 5 ਵਜੇ ਤੱਕ ਜਮ੍ਹਾਂ ਕੀਤੇ ਹਥਿਆਰਾਂ ਨੂੰ ਜਾਰੀ ਨਹੀਂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ, ਹੋਮ ਗਾਰਡ, ਪੁਲਿਸ ਸੁਰੱਖਿਆ, ਬੈਂਕ ਗਾਰਡ ਜਾਂ ਅਮਨ-ਕਾਨੂੰਨ ਦੀ ਡਿਊਟੀ ਸੌਂਪੇ ਗਏ ਕਿਸੇ ਹੋਰ ਵਿਅਕਤੀ 'ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਪੱਧਰਾਂ 'ਤੇ ਰਾਸ਼ਟਰੀ ਰਾਈਫਲ ਸੰਘ ਨਾਲ ਜੁੜੇ ਖਿਡਾਰੀਆਂ 'ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।
