
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਮੁਹਾਲੀ ਵਿਖੇ ਡਿਸਪੈਂਸਰੀ ਖੋਲ੍ਹਣ ਦੀ ਮੰਗ
ਐਸ ਏ ਐਸ ਨਗਰ, 5 ਦਸੰਬਰ - ਫੇਜ਼-1, ਮੁਹਾਲੀ ਦੇ ਵਸਨੀਕ ਉਪਕਾਰ ਸਿੰਘ ਚਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਮੁਹਾਲੀ ਵਿਖੇ ਡਿਸਪੈਂਸਰੀ ਖੋਲ੍ਹਣ ਦੀ ਮੰਗ ਕੀਤੀ ਹੈ।
ਐਸ ਏ ਐਸ ਨਗਰ, 5 ਦਸੰਬਰ - ਫੇਜ਼-1, ਮੁਹਾਲੀ ਦੇ ਵਸਨੀਕ ਉਪਕਾਰ ਸਿੰਘ ਚਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਮੁਹਾਲੀ ਵਿਖੇ ਡਿਸਪੈਂਸਰੀ ਖੋਲ੍ਹਣ ਦੀ ਮੰਗ ਕੀਤੀ ਹੈ।
ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਉਹ ਪਹਿਲਾਂ ਵੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਮੁਹਾਲੀ ਵਿਖੇ ਡਿਸਪੈਂਸਰੀ ਖੋਲ੍ਹਣ ਬਾਰੇ ਅਰਜ਼ੀਆਂ ਭੇਜ ਚੁੱਕੇ ਹਨ ਪ੍ਰੰਤੂ ਅਜੇ ਤੱਕ ਕਿਸੇ ਪ੍ਰਕਾਰ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।
ਉਹਨਾਂ ਲਿਖਿਆ ਹੈ ਕਿ ਇਸ ਸੰਬੰਧੀ ਭਾਵੇਂ ਸਰਕਾਰ ਵਲੋਂ ਉਹਨਾਂ ਦੀ ਦਰਖਾਸਤ ਨੂੰ ਕੁੱਝ ਸਮਾਂ ਪਹਿਲਾਂ ਰੱਦ ਕਰ ਦਿੱਤਾ ਗਿਆ ਹੈ ਪ੍ਰੰਤੂ ਉਹ ਇਹ ਗੱਲ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਮੁਹਾਲੀ ਵਿਖੇ ਡਿਸਪੈਂਸਰੀ ਹੋਣਾ ਲਾਜ਼ਮੀ ਹੈ ਕਿਉਂਕਿ ਇਥੇ ਸੈਂਕੜੇ ਦੀ ਗਿਣਤੀ ਵਿਚ ਕਰਮਚਾਰੀ ਕੰਮ ਕਰਦੇ ਹਨ ਅਤੇ ਹਰ ਰੋਜ ਸੈਂਕੜੇ ਲੋਕ ਕੰਮ ਕਰਵਾਉਣ ਆਉਂਦੇ ਹਨ ਜਿਨ੍ਹਾਂ ਦੀ ਮੌਕੇ ਤੇ ਅਚਾਨਕ ਸਿਹਤ ਵਿਗੜਨ ਕਰਕੇ ਅਤੇ ਇਥੇ ਹਾਈਵੇ ਹੋਣ ਕਰਕੇ ਅਕਸਰ ਅਣਸੁਖਾਵੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਸ ਕਰਕੇ ਮਰੀਜ਼ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਾ ਮਿਲਣ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਹਨਾਂ ਮੰਗ ਕੀਤੀ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਮੁਹਾਲੀ ਵਿਖੇ ਡਿਸਪੈਂਸਰੀ ਖੋਲ੍ਹੀ ਜਾਵੇ ਤਾਂ ਜੋ ਨੇੜੇ ਦੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਸਹੀ ਸਮੇ ਤੇ ਮਿਲ ਸਕੇ।
