ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ - ਪ੍ਰਿਆ ਸੂਦ
ਨਵਾਂ ਸ਼ਹਿਰ 7 ਸਤੰਬਰ 2024:- ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਵੱਲੋਂ ਸ੍ਰੀ ਨਾਂਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਵਿਖੇ ਛਾਂ ਦਾਰ ਬੂਟੇ ਲਗਾਏ ਗਏ।

ਇਸ ਤੋਂ ਇਲਾਵਾ ਜਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸਸ੍ਰੀਮਤੀ ਪ੍ਰਿਆ ਸ਼ੁਦ ਵੱਲੋ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਫਲ ਫਰੂਟ ਵੀ ਵੰਡਿਆ ਗਿਆ। ਇਸ ਮੌਕੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋਂ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ। ਇਸ ਤੋਂ ਇਲਾਵਾ ਬਜੁਰਗਾਂ ਨੂੰ ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਤੋਂ ਇਲਾਵਾ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਵੱਲੋ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਦਫਤਰ ਦੇ ਨੰਬਰ 01823-223511 ਤੇ ਕਾਲ ਕਰਕੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲੈ ਸਕਦਾ ਹੈ। ਇਸ ਤੇ ਇਲਾਵਾ ਪੀ.ਐਲ.ਵੀ ਅਵਤਾਰ ਚੰਦ ਚੁੰਬਰ ਅਤੇ ਪੀ.ਐਲ.ਵੀ ਜਸਵਿੰਦਰ ਕੌਰ ਰਾਣੀ ਵੱਲੋਂ ਇਸ ਮੌਕੇ ਕਰੀਬ 125 ਬੂਟੇ ਲਗਾਏ ਗਏ।
ਇਸ ਮੌਕੇ ਪੀ.ਐਲ.ਵੀ ਅਵਤਾਰ ਚੰਦ ਚੁੰਬਰ, ਪੀ.ਐਲ.ਵੀ ਜਸਵਿੰਦਰ ਕੌਰ ਰਾਣੀ ਅਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।