ਸ਼੍ਰੀ ਆਨੰਦਪੁਰ ਸਾਹਿਬ ਮਾਰਗ ਦੇ ਕੰਮ ਦਾ ਦੂਸਰੇ ਪੜਾਅ ਦਾ ਕੰਮ ਕੀਤਾ ਸ਼ੁਰੂ

ਸੜੋਆ - ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਚੱਲ ਰਹੀ ਕਾਰ ਸੇਵਾ ਰਾਹੀਂ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਦੀ ਸੜਕ ਦੀ ਮੁਰੰਮਤ ਦਾ ਕਾਰਜ ਹੋਲੇ ਮਹੱਲੇ ਦਾ ਤਿਉਹਾਰ ਆਉਣ ਕਾਰਨ ਕੁਝ ਦਿਨ ਬੰਦ ਰਹਿਣ ਉਪਰੰਤ ਅੱਜ ਫਿਰ ਤੋਂ ਅਰਦਾਸ ਕਰਨ ਨਾਲ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਅਤੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੜਕ ਨੂੰ ਚੌੜਾ ਕਰਨ ਨਾਲ ਇਸ ਵਾਰੀ ਹੋਲਾ ਮਹੱਲਾ ਮਨਾਉਣ ਗੁਰੂ ਘਰ ਜਾ ਰਹੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਈ।

ਸੜੋਆ - ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਚੱਲ ਰਹੀ ਕਾਰ ਸੇਵਾ ਰਾਹੀਂ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਦੀ ਸੜਕ ਦੀ ਮੁਰੰਮਤ ਦਾ ਕਾਰਜ ਹੋਲੇ ਮਹੱਲੇ ਦਾ ਤਿਉਹਾਰ ਆਉਣ ਕਾਰਨ ਕੁਝ ਦਿਨ ਬੰਦ ਰਹਿਣ ਉਪਰੰਤ ਅੱਜ ਫਿਰ ਤੋਂ ਅਰਦਾਸ ਕਰਨ ਨਾਲ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਅਤੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸੜਕ ਨੂੰ ਚੌੜਾ ਕਰਨ ਨਾਲ ਇਸ ਵਾਰੀ ਹੋਲਾ ਮਹੱਲਾ ਮਨਾਉਣ ਗੁਰੂ ਘਰ ਜਾ ਰਹੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਈ। ਮੇਲੇ ਦੌਰਾਨ ਕੋਈ ਟ੍ਰੈਫਿਕ ਦੀ ਸਮੱਸਿਆ ਨਹੀਂ ਆਈ ਤੇ ਨਾ ਹੀ ਕੋਈ ਹਾਦਸਾ ਵਾਪਰਿਆ। ਸਮੂਹ ਸੰਗਤ ਬੜੇ ਆਰਾਮ ਨਾਲ ਇਸ ਮਾਰਗ ਤੋਂ ਹੁੰਦੇ ਹੋਏ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਸੁੱਖ ਸਾਂਤੀ ਨਾਲ ਆਪਣੇ ਘਰਾਂ ਨੂੰ ਪਰਤ ਗਏ। ਉਹਨਾਂ ਦੱਸਿਆ ਕਿ ਸੜਕ ਦੀ ਮੁਰੰਮਤ ਦੀ ਕਾਰ ਸੇਵਾ ਦਾ ਦੂਸਰਾ ਪੜਾਅ ਅੱਜ ਅਰਦਾਸ ਕਰਨ ਨਾਲ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ। ਇਸ ਤਹਿਤ ਸਾਰੀ ਸੜਕ ਨੂੰ ਫੌਰ ਲੇਨ ਬਣਾ ਕੇ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੇਵਕ ਵੀ ਮੌਜੂਦ ਸਨ।