ਸੂਬੇ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਜਲ ਸਪਲਾਈ ਪ੍ਰਾਜੈਕਟ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 11 ਦਸੰਬਰ - ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰਾਜੈਕਟ ਚਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਖੈਰੜ ਰਾਵਲ ਬੱਸੀ ਵਿਚ 55.18 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਹੁਸ਼ਿਆਰਪੁਰ, 11 ਦਸੰਬਰ - ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰਾਜੈਕਟ ਚਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਖੈਰੜ ਰਾਵਲ ਬੱਸੀ ਵਿਚ 55.18 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਅਤੇ ਦਿ ਹੁਸ਼ਿਆਰਪੁਰ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਜਲ ਸਪਲਾਈ ਸਕੀਮ 2009 ਵਿਚ 3 ਪਿੰਡਾਂ ਲਈ ਸ਼ੁਰੂ ਕੀਤੀ ਗਈ ਸੀ ਪਰ ਪਿੰਡ ਖੈਰੜ ਰਾਵਲ ਬੱਸੀ ਦੇ ਵਾਸੀਆਂ ਨੂੰ ਪੀਣ ਵਾਲਾ ਪਾਣੀ ਉਪਲਬੱਧ ਨਹੀਂ ਸੀ, ਜਿਸ ਕਾਰਨ ਪਿੰਡ ਖੈਰੜ ਰਾਵਲ ਬੱਸੀ ਲਈ ਵੱਖਰੀ ਜਲ ਸਪਲਾਈ ਸਕੀਮ ਸ਼ੁਰੂ ਕਰਨ ਲਈ ਬੇਨਤੀ ਕੀਤੀ ਗਈ ਸੀ, ਜਿਸ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ 55.18 ਲੱਖ ਰੁਪਏ ਦੀ ਲਾਗਤ ਨਾਲ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਰਾਹੀਂ ਪਿੰਡ ਦੀ 2180 ਆਬਾਦੀ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਗਿਆ ਹੈ।  
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਹਰ ਛੋਟੀ-ਵੱਡੀ ਲੋੜ ਨੂੰ ਧਿਆਨ ਵਿਚ ਰੱਖਿਆ ਹੈ। ਜਿਥੇ ਆਮ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਉ ਥੇ ਹੀ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫ਼ਤ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡੀ.ਐਸ.ਪੀ ਦਲਜੀਤ ਸਿੰਘ ਖੱਖ, ਐਸ.ਈ ਹੁਸ਼ਿਆਰਪੁਰ ਵਿਜੇ ਕੁਮਾਰ, ਐਕਸੀਅਨ ਗੜ੍ਹਸ਼ੰਕਰ ਗੁਰਪ੍ਰੀਤ ਸਿੰਘ, ਐਸ.ਡੀ.ਓ ਮਾਹਿਲਪੁਰ ਜੋਗਿੰਦਰ ਪਾਲ, ਜੇ.ਈ ਮਾਹਿਲਪੁਰ ਗੁਰਪ੍ਰੀਤ ਸਿੰਘ, ਮੋਹਨ ਲਾਲ ਚਿੱਤੋਂ, ਜਸਵੀਰ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਸੈਣੀ, ਤਰੁਣ ਅਰੋੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।