40 ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਗਿਆ ਦੌਰਾ
ਨਵਾਂਸ਼ਹਿਰ - ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਦੀ ਰਹਿਨੁਮਾਈ ਹੇਠ ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਲਾਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ, ਸਵੈ—ਰੋਜ਼ਗਾਰ ਦੇ ਨਾਲ ਨਾਲ ਕਿੱਤਾ ਵਿਉਂਤਬੰਦੀ ਅਤੇ ਭਵਿੱਖ ਵਿੱਚ ਰੋਜ਼ਗਾਰ ਪ੍ਰਾਪਤੀ ਲਈ ਇੱਕ ਸਹੀ ਸੇਧ ਦੇਣ ਵਿੱਚ ਸਹਾਈ ਹੋ ਰਿਹਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਬਿੳਰੋ ਵੱਲੋਂ ਸਮੇਂ ਸਮੇਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਕੈਰੀਅਰ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵੱਲੋਂ ਬੀ.ਐਡ (ਏਕੀਕ੍ਰਿਤ) ਦੇ ਲਗਭਗ 40 ਵਿਦਿਆਰਥੀਆਂ ਵੱਲੋਂ ਬਿਊਰੋ ਦਾ ਦੌਰਾ ਕੀਤਾ ਗਿਆ। ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਵਿੱਚ ਆਉਣ ਤੇ ਜੀ ਆਇਆ ਆਖਦਿਆਂ ਹੋਇਆ ਉਹਨਾਂ ਨੂੰ ਅਧਿਆਪਨ ਦੇ ਖੇਤਰ ਦੇ ਨਾਲ ਨਾਲ ਹੋਰ ਸਬੰਧਤ ਖੇਤਰਾਂ ਵਿੱਚ ਜਿੱਥੇ ਉਹ ਨੌਕਰੀ ਲਈ ਯੋਗ ਹਨ, ਬਾਰੇ ਜਾਣਕਾਰੀ ਦਿੱਤੀ ਗਈ| ਜਸਵੀਰ ਸਿੰਘ ਕੈਰੀਅਰ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਦਾ ਸਾਈਕੋਮੈਟ੍ਰਿਕ ਟੈਂਸਟ (ਪ੍ਰਸਨੈਲਟੀ) ਕੀਤਾ ਗਿਆ ਅਤੇ ਉਹਨਾਂ ਨੂੰ ਉਸ ਦੇ ਅਨੁਸਾਰ ਕਰੀਅਰ ਆਪਸ਼ਨਸ ਬਾਰੇ ਦੱਸਿਆ ਗਿਆ।
ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਵੱਖ—ਵੱਖ ਤਰ੍ਹਾਂ ਦੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਹਨਾਂ ਨੌਕਰੀਆਂ ਸਬੰਧੀ ਵੈਬਸਾਈਟਸ ਦੇ ਨਾਲ ਨਾਲ ਵਿੱਦਿਅਕ ਯੋਗਤਾ ਅਤੇ ਉਮਰ ਹੱਦਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸ਼੍ਰੀਮਤੀ ਹਿਨਾ ਭਾਟੀਆ, ਯੰਗ ਪ੍ਰੋਫੈਸ਼ਨਲ ਵੱਲੋਂ ਵਿਦਿਆਰਥੀਆਂ ਨੂੰ ਨੈਸ਼ਨਲ ਕੈਰੀਅਰ ਪੋਰਟਲ ਦੀ ਮਹੱਤਤਾ ਅਤੇ ਪੋਰਟਲ ਤੇ ਉਪਲਬਧ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਲਜ ਵੱਲੋਂ ਪ੍ਰੋ. ਨਰੇਸ਼ ਕੁਮਾਰੀ ਅਤੇ ਪ੍ਰੋ. ਮਨੀਸ਼ਾ ਰਾਣੀ ਵੀ ਹਾਜ਼ਰ ਸਨ।