
ਜੇਐੋੱਲਏ ਜਸਵੀਰ ਸਿੰਘ ਦੀ ਸੇਵਾਮੁਕਤੀ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ
ਮਾਹਿਲਪੁਰ, 1 ਅਗਸਤ - ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਮਿਸਟਰੀ ਵਿਭਾਗ ਵਿੱਚ ਕਰੀਬ ਇਕਤਾਲੀ ਸਾਲ ਜੇਐੱਲਏ ਵੱਜੋਂ ਸੇਵਾਵਾਂ ਨਿਭਾਉਣ ਵਾਲੇ ਜਸਵੀਰ ਸਿੰਘ ਦੀ ਸੇਵਾਮੁਕਤੀ ‘ਤੇ ਕਾਲਜ ਦੇ ਪ੍ਰਬੰਧਕਾਂ ਵੱਲੋਂ ਇਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਖਜਾਨਚੀ ਵਰਿੰਦਰ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਮਾਹਿਲਪੁਰ, 1 ਅਗਸਤ - ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਮਿਸਟਰੀ ਵਿਭਾਗ ਵਿੱਚ ਕਰੀਬ ਇਕਤਾਲੀ ਸਾਲ ਜੇਐੱਲਏ ਵੱਜੋਂ ਸੇਵਾਵਾਂ ਨਿਭਾਉਣ ਵਾਲੇ ਜਸਵੀਰ ਸਿੰਘ ਦੀ ਸੇਵਾਮੁਕਤੀ ‘ਤੇ ਕਾਲਜ ਦੇ ਪ੍ਰਬੰਧਕਾਂ ਵੱਲੋਂ ਇਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਖਜਾਨਚੀ ਵਰਿੰਦਰ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਪਿ੍ਰੰ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਜੇਐੱਲਏ ਜਸਵੀਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕੈਮਿਸਟਰੀ ਵਿਭਾਗ ਦੇ ਮੁੱਖੀ ਪ੍ਰੋ ਵਿਕਰਾਂਤ ਰਾਣਾ, ਪ੍ਰੋ ਜਸਵਿੰਦਰ ਸਿੰਘ, ਪ੍ਰੋ ਦੇਵ ਕੁਮਾਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਸਵੀਰ ਸਿੰਘ ਨੇ ਇਕਤਾਲੀ ਸਾਲ ਬਹੁਤ ਤਨਦੇਹੀ ਅਤੇ ਮਿਹਨਤ ਨਾਲ ਕੈਮਿਸਟਰੀ ਵਿਭਾਗ ਨੂੰ ਬਤੌਰ ਲੈਬਾਰਟਰੀ ਸਹਾਇਕ ਆਪਣੀਆਂ ਸੇਵਾਵਾਂ ਦਿੱਤੀਆਂ ਹਨ ਜੋ ਕਿ ਪ੍ਰਸ਼ੰਸਾਯੋਗ ਹਨ। ਇਸ ਮੌਕੇ ਜੇਐੱਲਏ ਜਸਵੀਰ ਸਿੰਘ ਨੇ ਕਾਲਜ ਦੇ ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਾਲਜ ਨੂੰ ਪੰਜਾਹ ਹਜਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ । ਇਸ ਮੌਕੇ ਕੌਂਸਲ ਦੇ ਖਜਾਨਚੀ ਵੀਰਇੰਦਰ ਸ਼ਰਮਾ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ ਅਤੇ ਕਾਲਜ ਦੇ ਇਤਿਹਾਸ ਬਾਰੇ ਭਾਵਪੂਰਤ ਵਿਚਾਰ ਪੇਸ਼ ਕੀਤੇ। ਸਮਾਰੋਹ ਮੌਕੇ ਹਾਜ਼ਰ ਪ੍ਰਬੰਧਕਾਂ ਵੱਲੋਂ ਜਸਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਦੀ ਧਰਮ ਪਤਨੀ ਅਤੇ ਕੌਂਸਲ ਦੇ ਮੈਂਬਰ ਰਵਿੰਦਰ ਕੌਰ, ਜਸਵਿੰਦਰ ਕੌਰ, ਜਗਰੂਪ ਸਿੰਘ, ਗੁਰਲੀਨ ਕੌਰ ਸਮੇਤ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।ਮੰਚ ਦੀ ਕਾਰਵਾਈ ਪ੍ਰੋ ਦੇਵ ਕੁਮਾਰ ਨੇ ਚਲਾਈ।
