ਕਿਸਾਨ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਫਾਰਸ਼ਸ਼ੁਦਾ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਲਗਾਉਣ ਨੂੰ ਤਰਜ਼ੀਹ ਦੇਣ:- ਡਿਪਟੀ ਕਮਿਸ਼ਨਰ

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਦੀ ਸਮੱਸਿਆ ਤੇ ਨਜਾਤ ਪਾਉਣ ਲਈ ਪੀ. ਏ. ਯੂ ਲੁਧਿਆਣਾ ਵਲੋਂ ਸਿਫਾਰਿਸ਼ ਕੀਤੀਆਂ PR126 ਅਤੇ ਹੋਰ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਲਗਾਉਣ ਨੂੰ ਤਰਜੀਹ ਦੇਣ, ਇਸ ਤੋਂ ਇਲਾਵਾ ਪਬੰਧੀਸ਼ੁਦਾ ਅਤੇ ਜਿਆਦਾ ਸਮਾਂ ਲੈਣ ਵਾਲੀਆਂ ਕਿਸਮਾਂ ਪੂਸਾ 44, ਪੀਲੀ ਪੂਸਾ, ਡੋਗਰ ਪੂਸਾ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ।

ਕਿਸਾਨਾਂ ਵਲੋਂ ਪੀ. ਏ. ਯੂ ਲੁਧਿਆਣਾ ਅਤੇ ਤਸਦੀਕਸ਼ੁਦਾ ਏਜੰਸੀਆਂ ਤੋਂ ਹੀ ਝੋਨੇ ਦਾ ਸਰਟੀਫਾਈਡ ਬੀਜ ਖਰੀਦਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਹਨਾਂ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਬੀਜ਼ ਵਿਕਰੀ ਕੇਂਦਰਾਂ ਦੀ ਚੈਕਿੰਗ ਕਰਕੇ ਪੂਸਾ 44 ਕਿਸਮ ਦੀ ਵਿਕਰੀ ਨਾ ਹੋਣ ਦਿੱਤੀ ਜਾਵੇ ਅਤੇ ਜੇ ਕੋਈ ਡੀਲਰ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁਧ ਸੀਡ ਕੰਟਰੋਲ ਆਰਡਰ 1983 ਤਹਿਤ ਕਾਰਵਾਈ ਕੀਤੀ ਜਾਵੇ। ਉਹਨਾਂ ਦੱਸਿਆ ਕਿ ਪੂਸਾ 126 ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ 20 ਜੂਨ ਦੇ ਸਮੇਂ ਦਰਮਿਆਨ ਕਰਨੀ ਚਾਹੀਦੀ ਹੈ ਅਤੇ 25-30 ਦਿਨਾਂ ਦੀ ਪਨੀਰੀ ਪੁੱਟ ਕੇ ਖੇਤ ਵਿੱਚ ਲਗਾਉਣੀ ਚਾਹੀਦੀ ਹੈ। ਪੂਸਾ 126 ਘੱਟ ਸਮੇਂ ਵਿੱਚ ਪੱਕਣ ਵਾਲੀ ਦਰਮਿਆਨੇ ਕੱਦ ਦੀ ਕਿਸਮ ਹੈ।
ਇਸ ਕਿਸਮ ਨੂੰ ਬੀਜਣ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਪਰਾਲੀ ਘੱਟ ਹੋਣ ਕਰਕੇ ਕਣਕ ਦੀ ਬਿਜਾਈ, ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਕੇ ਸਮੇਂ ਸਿਰ ਕੀਤੀ ਜਾ ਸਕਦੀ ਹੈ। ਇਸ ਕਿਸਮ ਝੁਲਸ ਰੋਗ ਦੇ ਜੀਵਾਣੂ ਹਮਲੇ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸਦਾ ਔਸਤ ਝਾੜ 30.0 ਕੁਇੰਟਲ ਪ੍ਰਤੀ ਏਕੜ ਹੈ।
17-05-25 ਸਵੇਰ 10:17:08
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR