ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 16 ਅਪ੍ਰੈਲ- ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸੇਂਟ ਮੈਰੀ ਸਕੂਲ, ਫੇਜ਼-11 ਵਿਖੇ ਡਰਾਇਵਰਾਂ, ਫੀਮੇਲ ਅਟੈਂਡੈਂਟਾਂ, ਅਧਿਆਪਕਾਂ ਅਤੇ ਬੱਚਿਆਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਰਾਇਵਰਾਂ, ਫੀਮੇਲ ਅਟੈਂਡੈਂਟਾਂ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਰਦੀ ਪਾਉਣ, ਓਵਰਲੋਡ ਬੱਚੇ ਨਾ ਬਿਠਾਉਣ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ,ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡੀਫਾਈ ਕਰਾਨ ਲਈ ਕਿਹਾ ਗਿਆ।