'ਸੇਫ ਸਕੂਲ ਵਾਹਨ ਪਾਲਿਸੀ’

ਹੁਸ਼ਿਆਰਪੁਰ - ਜ਼ਿਲ੍ਹੇ ਵਿਚ ਅੱਜ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੰਭਾਲ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦਿੱਲੀ ਇੰਟਰਨੈਸ਼ਨਲ ਸਕੂਲ, ਜੀ.ਐਮ.ਏ ਸਿਟੀ ਪਬਲਿਕ ਸਕੂਲ, ਅਕੈਡਮਿਕ ਹਾਈਟਸ ਪਬਲਿਕ ਸਕੂਲ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਰਾਜ ਕਲੋਨੀ ਕੈਂਪ ਵਿਚ 60 ਬੱਸਾਂ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਜਿਨ੍ਹਾਂ ਸਕੂਲ ਬੱਸਾਂ ਦੀ ਮਿਆਦ ਪੁੱਗ ਚੁੱਕੀ ਸੀ ਜਾਂ ਜਿਨ੍ਹਾਂ ਸਕੂਲ ਬੱਸਾਂ ਵਿਚ ਫਸਟ ਏਡ ਕਿੱਟਾਂ, ਅੱਗ ਬੁਝਾਉਣ ਵਾਲਾ ਯੰਤਰ, ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਬੈਠਣ ਦੀ ਵੱਧ ਸਮਰੱਥਾ ਵਰਗੀਆਂ ਕਮੀਆਂ ਪਾਈਆਂ ਗਈਆਂ, ਉਨ੍ਹਾਂ 7 ਸਕੂਲ ਬੱਸਾਂ ਦਾ ਚਲਾਨ ਕੱਟਿਆ ਗਿਆ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸਮਾਜ ਸੇਵਕ ਰਣਜੀਤ ਕੌਰ, ਟ੍ਰੈਫਿਕ ਇੰਚਾਰਜ ਦੀਪਕ ਕੁਮਾਰ ਅਤੇ ਸਮੂਹ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੇ ਬਾਰੇ ਵਿਚ ਜਾਗਰੂਕਤਾ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀਆਂ ਵੱਲੋਂ ਬੱਸਾਂ ਵਿਚ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਦੇ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। 
ਇਸ ਮੌਕੇ ਟਾਸਕ ਫੋਰਸ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਇਆ ਜਾਵੇਗਾ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜ਼ਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ, ਉਨ੍ਹਾਂ ਦੇ ਬੱਸ ’ਤੇ ਚੜ੍ਹਨ ਅਤੇ ਉਤਰਦੇ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨਾਂ ਸਕੂਲੀ ਬੱਸਾਂ ਵਿਚ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ।