ਚਪੜ ਵਿਖੇ ਵੋਟਰ ਜਾਗਰੂਕਤਾ ਲਈ ਰੈਲੀ ਕੱਢੀ
ਘਨੌਰ, 18 ਅਪ੍ਰੈਲ - ਵਿਧਾਨ ਸਭਾ ਹਲਕਾ ਘਨੌਰ ਦੇ ਪਿੰਡ ਚਪੜ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਸਿੱਧੂ ਅਤੇ ਨੋਡਲ ਅਫਸਰ ਸਵੀਪ ਜਸਵਿੰਦਰ ਸਿੰਘ ਚਪੜ ਦੀ ਅਗਵਾਈ ਵਿਚ ਬੱਚਿਆਂ ਦੇ ਨਾਲ ਮਿਲ ਕੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਨੋਡਲ ਅਫਸਰ ਸਵੀਪ ਜਸਵਿੰਦਰ ਸਿੰਘ ਚਪੜ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੈਡਮ ਕਨੂੰ ਗਰਗ ਦੀ ਰਹਿਨੁਮਾਈ ਹੇਠ ਕੱਢੀ ਗਈ ਰੈਲੀ ਦੌਰਾਨ ਲੋਕਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਜ਼ਰੂਰ ਭੁਗਤਾਉਣ ਵਾਸਤੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਅਮਨਦੀਪ ਸਿੰਘ, ਮਾਸਟਰ ਬਲਜੀਤ ਸਿੰਘ, ਸੁੱਚਾ ਸਿੰਘ ਕੈਂਪਸ ਮੈਨੇਜਰ, ਚੰਦਰ ਪ੍ਰਕਾਸ਼ ਤੋਂ ਇਲਾਵਾ ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਰਹੇ।