ਸਰਕਾਰੀ ਕਾਲੇਜ ਵਿਖੇ ਸੈਮੀਨਾਰ ਦਾ ਆਯੋਜਨ
ਐਸ ਏ ਐਸ ਨਗਰ, 3 ਨਵੰਬਰ - ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਾਮਰਸ ਵਿਭਾਗ ਅਤੇ ਅਰਥ-ਸ਼ਾਸਤਰ ਵਿਭਾਗ ਵਲੋਂ ਐਡਵਾਂਸ ਲਰਨਰ ਵਲੋਂ ਈ ਕੰਟੈਟ ਦਾ ਵਿਕਾਸ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ, ਇਸ ਮੌਕੇ ਕਾਲੇਜ ਦੇ 16 ਵਿਦਿਆਰਥੀਆਂ ਨੇ ਭਾਗ ਲਿਆ।

ਕਾਮਰਸ ਵਿਭਾਗ ਦੇ ਮੁੱਖੀ ਪ੍ਰੋ. ਸੁਨੀਤਾ ਮਿੱਤਲ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਪੀ ਪੀ ਟੀ ਰਾਂਹੀ ਪੇਸ਼ਕਾਰੀ ਦਿੱਤੀ ਗਈ। ਸੈਮੀਨਾਰ ਦੀ ਅਗਵਾਈ ਪਿ੍ਰੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਵਲੋਂ ਕੀਤੀ ਗਈ।
ਇਸ ਮੌਕੇ ਪ੍ਰੋ. ਅਨੁਰੀਤ ਭੱਲਾ, ਪ੍ਰੋ.ਨਵਨੀਤ ਕੌਰ, ਪ੍ਰੋ ਰਵਿੰਦਰ ਕੌਰ, ਪ੍ਰੋ.ਰੋਹਿਨੀ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।