ਖੇਤੀਬਾੜੀ ਵਿਕਾਸ ਬੈਂਕਾਂ ਦੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ

ਐਸ ਏ ਐਸ ਨਗਰ, 20 ਅਪ੍ਰੈਲ - ਪੰਜਾਬ ਦੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਵਲੋਂ ਬੈਂਕ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਛੇਵਾਂ ਪੇ-ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ ਅਤੇ ਬੈਂਕ ਦੇ ਕਰਜਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਸਬੰਧੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਨੂੰ ਦੇਖਦਿਆਂ ਰੋਸ ਵਜੋਂ ਬੀਤੀ 15 ਅਪ੍ਰੈਲ ਤੋਂ ਆਰੰਭ ਕੀਤੀ ਕਲਮਛੋੜ ਹੜਤਾਲ ਜਾਰੀ ਹੈ।

ਇਸ ਦੌਰਾਨ ਲੈਂਡ ਮਾਰਗੇਜ਼ ਬੈਂਕ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਸ. ਧਰਮਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਸ਼੍ਰੀਮਤੀ ਮਨਦੀਪ ਕੌਰ ਅਤੇ ਵਿੱਤ ਸਕੱਤਰ ਸ. ਵਿਸ਼ਵਦੀਪ ਸਿੰਘ ਬਰਾੜ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਕਰਮਚਾਰੀਆਂ ਵਲੋਂ 15 ਅਪ੍ਰੈਲ ਤੋਂ ਉਪਰੋਕਤ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਉਪਰ ਛੇਵਾਂ ਪੇ-ਕਮਿਸ਼ਨ 1 ਜੁਲਾਈ 2021 ਤੋਂ ਲਾਗੂ ਕੀਤਾ ਹੋਇਆ ਹੈ, ਪਰੰਤੂ ਇਸ ਬੈਂਕ ਦੇ ਕਰਮਚਾਰੀਆਂ ਨੂੰ ਅਣਗੋਲਿਆਂ ਕੀਤਾ ਗਿਆ ਹੈ।

ਸੂੂਬਾ ਪ੍ਰਧਾਨ ਨੇ ਕਿਹਾ ਕਿ ਉਕਤ ਫਾਈਲ ਦੀ ਸਿਰਫ ਪ੍ਰਵਾਨਗੀ ਹੀ ਦਿੱਤੀ ਜਾਣੀ ਹੈ ਅਤੇ ਇਸ ਉਪਰ ਆਉਣ ਵਾਲੇ ਖਰਚੇ ਦਾ ਕੋਈ ਵਿੱਤੀ ਬੋਝ ਪੰਜਾਬ ਦੇ ਸਰਕਾਰੀ ਖਜ਼ਾਨੇ ਉਪਰ ਨਹੀਂ ਪਵੇਗਾ।