ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 30 ਤਕ ਮਨਾਇਆ ਜਾਵੇਗਾ 'ਵਿਸ਼ਵ ਟੀਕਾਕਰਨ ਹਫ਼ਤਾ': ਡਾ ਜਗਪਾਲਇੰਦਰ ਸਿੰਘ

ਪਟਿਆਲਾ, 24 ਅਪ੍ਰੈਲ - ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅੱਜ ਤੋਂ ਸ਼ੁਰੂ ਹੋਇਆ "ਵਿਸ਼ਵ ਟੀਕਾਕਰਨ ਹਫਤਾ" 30 ਅਪ੍ਰੈਲ ਤਕ ਮਨਾਇਆ ਜਾਵੇਗਾ। ਇਸ ਸਬੰਧੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਪੋਸਟਰ ਜਾਰੀ ਕੀਤਾ ਗਿਆ ਅਤੇ ਸਲੱਮ ਏਰੀਆ, ਝੁੱਗੀਆਂ ਤੇ ਝੌਂਪੜੀਆਂ ਦੇ ਏਰੀਏ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਨਾਦੀ ਕਰਨ ਹਿੱਤ ਰਿਕਸ਼ੇ ਨੂੰ ਰਵਾਨਾ ਕੀਤਾ ਗਿਆ।

 ਇਸ ਮੌਕੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 1974 ਵਿੱਚ ਈ ਪੀ ਆਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ, ਜਿਸ ਦੀ 50ਵੀਂ ਵਰ੍ਹੇਗੰਢ ਮਨਾਉਂਦੇ ਹੋਏ ਟੀਕਾਕਰਨ ਨਾਲ ਬਚਾਈਆਂ ਜਾਂਨਾਂ ਤੇ ਇਸ ਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪਹਿਲ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ "ਵਿਸ਼ਵ ਟੀਕਾਕਰਨ ਹਫਤਾ" ਮਨਾਏ ਜਾਣ ਸਬੰਧੀ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ, ਤਾਂ ਜੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। 
ਉਹਨਾਂ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਪੈਂਦੇ ਖਾਸ ਤੌਰ 'ਤੇ ਸ਼ਹਿਰੀ ਅਤੇ ਪ੍ਰਵਾਸੀ ਵਸੋਂ ਵਾਲੇ ਇਲਾਕੇ ਜਿਵੇਂ ਸਲੱਮ ਏਰੀਆ, ਝੁੱਗੀਆਂ, ਝੋਂਪੜੀਆਂ, ਭੱਠੇ, ਪਥੇਰਾਂ ਅਤੇ ਹੋਰ ਅਪਹੁੰਚ ਵਾਲੇ ਇਲਾਕਿਆਂ ਵਿੱਚ ਗਰਭਵਤੀ ਔਰਤਾਂ ਅਤੇ ਪੰਜ ਸਾਲ ਤਕ ਦੇ ਸਾਰੇ ਬੱਚਿਆਂ ਨੂੰ ਸੰਪੂਰਨ ਟੀਕਾਕਰਨ ਕਰਨ ਲਈ ਆਊਟਰੀਚ ਕੈਂਪ ਲਗਾਏ ਜਾਣਗੇ। ਇਸ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ, ਚਾਰਟ ਮੇਕਿੰਗ, ਪੋਸਟਰ ਮੇਕਿੰਗ ਮੁਕਾਬਲੇ ਅਤੇ ਰੈਲੀਆਂ ਆਦਿ ਕਰਵਾਈਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਸਕੇ।