ਯੂਥ ਇਲੈਕਸ਼ਨ ਅੰਬੈਸਡਰਾਂ ਦਾ ਸਨਮਾਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਧਾਇਆ ਹੌਸਲਾ

ਹੁਸ਼ਿਆਰਪੁਰ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਯੂਥ ਇਲੈਕਸ਼ਨ ਅੰਬੈਸਡਰਾਂ ਦਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਨਮਾਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਦੇ ਨਾਲ-ਨਾਲ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਅਟੈਚ ਯੂਥ ਇਲੈਕਸ਼ਨ ਅੰਬੈਸਡਰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਲਗਾਤਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।

ਇਸ ਦੌਰਾਨ ਯੂਥ ਇਲੈਕਸ਼ਨ ਅੰਬੈਸਡਰਾਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਪ੍ਰਸ਼ਾਸਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਇਕ ਬਿਹਤਰੀਨ ਮੰਚ ਪ੍ਰਦਾਨ ਕੀਤਾ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਦਿੱਕੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਸਹਾਇਕ ਸਵੀਪ ਨੋਡਲ ਅਫ਼ਰ ਅਫ਼ਸਰ ਅੰਕੁਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਇਕ ਇਸ ਤਰ੍ਹਾਂ ਦਾ ਬਿਹਤਰੀਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜੋ ਕਿ ਪੂਰੇ ਸੂਬੇ ਵਿਚ ਕਿਸੇ ਹੋਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਜਾਗਰੂਕਤਾ ਦੇ ਇਸ ਬਿਹਤਰੀਨ ਪ੍ਰੋਗਰਾਮ ਨੇ ਸੂਬੇ ਵਿਚ ਇਕ ਮਿਸਾਲ ਕਾਇਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕਰਨ ਵਿਚ ਯੂਥ ਇਲੈਕਸ਼ਨ ਅੰਬੈਸਡਰ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਥੋੜੇ ਹੀ ਦਿਨਾਂ ਵਿਚ ਯੂਥ ਅੰਬੈਸਡਰਾਂ ਨੇ ਜਾਗਰੂਕਤਾ ਦੀ ਜੋ ਅਲਖ ਜਗਾਈ ਹੈ, ਉਥੇ ਸ਼ਲਾਘਾਯੋਗ ਹੈ।
ਉਨ੍ਹਾਂ ਦੱਸਿਆ ਕਿ ਇਹ ਅੰਬੈਸਡਰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਵੋਟਰਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਕ੍ਰਿਆ ਦੇ ਬਾਰੇ ਵਿਚ ਜਾਗਰੂਕ ਕਰਨ ਦੇ ਨਾਲ-ਨਾਲ ਚੋਣ ਪ੍ਰਕ੍ਰਿਆ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਸਮਝ ਸਕਣ ਕਿ ਕਿਓ ਸਾਨੂੰ ਚੋਣਾਂ ਨੂੰ ਲੋਕਤੰਤਰ ਦੇ ਪਰਵ ਦੇ ਤੌਰ ’ਤੇ ਮਨਾ ਰਹੇ ਹਨ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਦੂਰਅੰਦੇਸ਼ੀ ਸੋਚ ਨੇ ਜ਼ਿਲ੍ਹੇ ਵਿਚ ਯੂਥ ਇਲੈਕਸ਼ਨ ਅੰਬੈਸਡਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੇ ਨਾਲ ਇਕ-ਇਕ ਆਪਣੇ ਖੇਤਰ ਦੇ ਕਾਮਯਾਬ ਨੌਜਵਾਨ ਲੜਕੇ ਅਤੇ ਲੜਕੀ ਵੋਟਰਾਂ ਨੂੰ ਬਤੌਰ ਨੌਜਵਾਨ ਅੰਬੈਸਡਰ ਜੋੜਿਆ ਗਿਆ ਹੈ।